ਜਦੋਂ ਵੀ ਬੱਚਾ ਸਕੂਲ ਤੋਂ ਹੋਵੇਗਾ ਗੈਰਹਾਜ਼ਰ, ਮਾਪਿਆਂ ਕੋਲ ਪਹੁੰਚੇਗਾ SMS Alert, ਸਕੂਲਾਂ ‘ਚ ਲੱਗੇਗੀ Online Attendance

Rajneet Kaur
1 Min Read

ਚੰਡੀਗੜ੍ਹ : ਪੰਜਾਬ ‘ਚ ਵਿਦਿਆਰਥੀਆਂ ਦੀ ਹੁਣ ਆਨਲਾਈਨ ਹਾਜ਼ਰੀ ਲੱਗਿਆ ਕਰੇਗੀ।ਪੰਜਾਬ ਦੇ ਸਾਰੇ ਸਰਕਾਰੀ ਐਲੀਮੈਂਟਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ‘ਚ ਜਲਦ ਹੀ ਆਨਲਾਈਨ ਹਾਜ਼ਰੀ ਦੀ ਸਹੂਲਤ ਸ਼ੁਰੂ ਹੋਣ ਵਾਲੀ ਹੈ।

ਹੁਣ ਮਾਪਿਆਂ ਨੂੰ ਇਸ ਗੱਲ ਦੀ ਚਿੰਤਾ ਨਹੀਂ ਰਹੇਗੀ ਕਿ ਉਨ੍ਹਾਂ ਦਾ ਬੱਚਾ ਸਕੂਲ ਪਹੁੰਚਿਆ ਜਾਂ ਨਹੀਂ। ਬੱਚੇ ਦੇ ਗੈਰ-ਹਾਜ਼ਰ ਹੋਣ ਦੀ ਸੂਰਤ ‘ਚ ਰਜਿਸਟਰਡ ਮੋਬਾਈਲ ‘ਤੇ ਇਕ ਮੈਸੇਜ ਆਪਣੇ ਆਪ ਆ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ। ਉਨ੍ਹਾਂ ਐਕਸ ‘ਤੇ ਲਿਖਿਆ ਕਿ ਸਾਡੇ ਮਾਣਯੋਗ ਮੁੱਖ ਮੰਤਰੀ  @BhagwantMann ਜੀ ਦੀ ਅਗਵਾਈ ਹੇਠ ਜਲਦੀ ਹੀ ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਇੱਕ ਹੋਰ ਮੀਲ ਪੱਥਰ ਹਾਸਲ ਹੋਵੇਗਾ ।ਬਹੁਤ ਜਲਦ ਪੰਜਾਬ ਦੇ ਸਾਰੇ 19000+ ਸਰਕਾਰੀ ਸਕੂਲਾਂ ਵਿੱਚ ਔਨਲਾਈਨ ਹਾਜ਼ਰੀ ਸ਼ੁਰੂ ਕਰ ਦਿੱਤੀ ਜਾਵੇਗੀ। ਮਾਪਿਆਂ ਨੂੰ SMS Alert ਪ੍ਰਾਪਤ ਹੋਣਗੇ ਜਦੋਂ ਵੀ ਉਹਨਾਂ ਦਾ ਬੱਚਾ ਸਕੂਲ ਤੋਂ ਗੈਰਹਾਜ਼ਰ ਹੁੰਦਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment