ਨਿਊਯਾਰਕ: ਅਮਰੀਕਾ ‘ਚ ਵ੍ਹਾਈਟ ਹਾਊਸ ਅਤੇ ਨਿਊਯਾਰਕ ਸ਼ਹਿਰ ਦੇ ਮੇਅਰ ਨੇ ਮਹਾਤਮਾ ਗਾਂਧੀ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਤਾਜ਼ਾ ਘਟਨਾਵਾਂ ਦੀ ਸਖਤ ਨਿੰਦਾ ਕੀਤੀ ਹੈ। ਮਹਾਤਮਾ ਗਾਂਧੀ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦਾ ਤਾਜ਼ਾ ਮਾਮਲਾ ਨਿਊਯਾਰਕ ਦਾ ਹੈ। ਜਿੱਥੇ ਇੱਕ ਹਿੰਦੂ ਮੰਦਰ ਨੇੜੇ ਸਥਾਪਤ ਕੀਤੇ ਗਏ ਬੁੱਤ ਦੀ ਸ਼ਰਾਰਤੀ ਅਨਸਰਾਂ ਨੇ ਭੰਨਤੋੜ ਕਰ ਦਿੱਤੀ ਸੀ।
ਅਮਰੀਕੀ ਰਾਸ਼ਟਰਪਤੀ ਦੀ ਰਿਹਾਇਸ਼ ਅਤੇ ਵ੍ਹਾਈਟ ਹਾਊਸ ਦਫਤਰ ਦੀ ਪ੍ਰੈੱਸ ਸਕੱਤਰ ਕੈਰਨ ਜੀਨ-ਪੀਅਰ ਨੇ ਪ੍ਰੈੱਸ ਕਾਨਫਰੰਸ ‘ਚ ਪੱਤਰਕਾਰਾਂ ਨੂੰ ਕਿਹਾ, ‘ਮਹਾਤਮਾ ਗਾਂਧੀ ਨੇ ਸੱਚ ਅਤੇ ਅਹਿੰਸਾ ਦਾ ਸੰਦੇਸ਼ ਦਿੱਤਾ ਹੈ ਅਤੇ ਉਹ ਇੱਕ ਪ੍ਰੇਰਣਾ ਸਰੋਤ ਹਨ। ਰਾਸ਼ਟਰਪਤੀ ਨੇ ਕਿਹਾ ਹੈ ਕਿ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਵਾਲੀ ਕਿਸੇ ਵੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਜਾਣੀ ਚਾਹੀਦੀ ਹੈ।
Our statue of Gandhi in Queens has been vandalized twice in August. That’s an attack on ALL New Yorkers and against the shared values of nonviolence that defined his mission and ours.
Today I stood with my fellow leaders to reject this hate. pic.twitter.com/7jz25q1X3n
— Mayor Eric Adams (@NYCMayor) August 25, 2022
ਪੁਲਿਸ ਮੁਤਾਬਕ ਇਹ ਘਟਨਾ ਸਾਊਥ ਰਿਚਮੰਡ ਹਿਲ ਵਿੱਚ ਸਥਿਤ ਸ੍ਰੀ ਤੁਲਸੀ ਮੰਦਿਰ ਦੇ ਨੇੜੇ ਲਗਭਗ ਰਾਤ ਡੇਢ ਵਜੇ ਵਾਪਰੀ। ਇਸ ਦੌਰਾਨ 6 ਅਣਪਛਾਤੇ ਵਿਅਕਤੀ ਆਏ, ਜਿਨ੍ਹਾਂ ਨੇ ਮਹਾਤਮਾ ਗਾਂਧੀ ਦੇ ਆਦਮ ਕੱਦ ਬੁੱਤ ਨੂੰ ਤੋੜ ਦਿੱਤਾ। ਇਸ ਤੋਂ ਪਹਿਲਾਂ 3 ਅਗਸਤ ਨੂੰ ਵੀ ਇਸ ਨੂੰ ਨਿਸ਼ਾਨਾ ਬਣਾਇਆ ਗਿਆ ਸੀ।
ਇਸ ਹਮਲੇ ਦੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇੱਕ ਵਿਅਕਤੀ ਬੁੱਤ ’ਤੇ ਹਥੌੜਾ ਮਾਰਦਾ ਹੋਇਆ ਨਜ਼ਰ ਆ ਰਿਹਾ ਹੈ। ਸ਼ਰਾਰਤੀ ਅਨਸਰਾਂ ਨੇ ਬੁੱਤ ’ਤੇ ਹਮਲਾ ਕਰਨ ਤੋਂ ਇਲਾਵਾ ਮੰਦਰ ਦੇ ਬਾਹਰ ਸੜਕ ’ਤੇ ਮਹਾਤਮਾਂ ਗਾਂਧੀ ਬਾਰੇ ਇਤਰਾਜ਼ਯੋਗ ਸ਼ਬਦ ਵੀ ਲਿਖੇ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.