ਨਿਊਜ਼ ਡੈਸਕ: ਅਮਰੀਕਾ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਡੋਨਾਲਡ ਟਰੰਪ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਕਾਫੀ ਸਖਤ ਨਜ਼ਰ ਆ ਰਹੇ ਹਨ। ਅਮਰੀਕਾ ਨੇ ਭਾਰਤ ਸਮੇਤ ਕਈ ਦੇਸ਼ਾਂ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਆਪਣੇ ਦੇਸ਼ਾਂ ਵਿਚ ਭੇਜਿਆ ਹੈ। ਇਸ ਦੌਰਾਨ, ਵ੍ਹਾਈਟ ਹਾਊਸ ਨੇ ਹਥਕੜੀਆਂ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਇੱਕ ਨਵੀਂ ਵੀਡੀਓ ਪੋਸਟ ਕੀਤੀ ਹੈ।
ਵ੍ਹਾਈਟ ਹਾਊਸ ਦੇ ਅਧਿਕਾਰਿਤ ਪੇਜ ‘ਤੇ ਪੋਸਟ ਕੀਤੀ ਗਈ 41 ਸੈਕਿੰਡ ਦੀ ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਜਾਂਦਾ ਹੈ। ਦੇਸ਼ ਨਿਕਾਲੇ ਤੋਂ ਪਹਿਲਾਂ ਕਿਹੋ ਜਿਹੀਆਂ ਤਿਆਰੀਆਂ ਕੀਤੀਆਂ ਜਾਂਦੀਆਂ ਹਨ? ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਪੁਲਿਸ ਅਧਿਕਾਰੀ ਪ੍ਰਵਾਸੀ ਵਿਅਕਤੀ ਨੂੰ ਹੱਥਕੜੀ ਲਗਾ ਰਿਹਾ ਹੈ। ਵੀਡੀਓ ਵਿੱਚ ਡਿਪੋਰਟ ਕੀਤੇ ਜਾ ਰਹੇ ਵਿਅਕਤੀ ਦਾ ਚਿਹਰਾ ਨਹੀਂ ਦਿਖਾਇਆ ਗਿਆ ਹੈ ਪਰ ਉਸ ਦੇ ਹੱਥਾਂ ਵਿੱਚ ਹੱਥਕੜੀਆਂ ਅਤੇ ਲੱਤਾਂ ਵਿੱਚ ਬੇੜੀਆਂ ਨਜ਼ਰ ਆ ਰਹੀਆਂ ਹਨ। ਹਵਾਈ ਅੱਡੇ ‘ਤੇ ਹਥਕੜੀਆਂ ਅਤੇ ਜ਼ੰਜੀਰਾਂ ਰੱਖੇ ਹੋਏ ਦੇਖੇ ਜਾ ਸਕਦੇ ਹਨ। ਵੀਡੀਓ ‘ਚ ਇਕ ਵਿਅਕਤੀ ਲੱਤਾਂ ‘ਚ ਬੇੜੀਆਂ ਬੰਨ੍ਹ ਕੇ ਜਹਾਜ਼ ‘ਚ ਸਵਾਰ ਹੁੰਦਾ ਦਿਖਾਈ ਦੇ ਰਿਹਾ ਹੈ।
ASMR: Illegal Alien Deportation Flight 🔊 pic.twitter.com/O6L1iYt9b4
— The White House (@WhiteHouse) February 18, 2025
ਇਸ ਦੌਰਾਨ ਇੱਥੇ ਇਹ ਵੀ ਦੱਸ ਦਈਏ ਕਿ ਪਨਾਮਾ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਵੱਖ-ਵੱਖ ਦੇਸ਼ਾਂ ਦੇ ਕਰੀਬ 300 ਲੋਕਾਂ ਨੂੰ ਇੱਕ ਹੋਟਲ ਵਿੱਚ ਹਿਰਾਸਤ ਵਿੱਚ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ 40 ਫੀਸਦੀ ਤੋਂ ਵੱਧ ਪ੍ਰਵਾਸੀ ਆਪਣੀ ਮਰਜ਼ੀ ਨਾਲ ਆਪਣੇ ਵਤਨ ਪਰਤਣਾ ਨਹੀਂ ਚਾਹੁੰਦੇ ਹਨ। ਇਨ੍ਹਾਂ ਪ੍ਰਵਾਸੀਆਂ ਨੇ ਹੋਟਲ ਦੇ ਕਮਰਿਆਂ ਦੀਆਂ ਖਿੜਕੀਆਂ ‘ਤੇ ‘ਮਦਦ’ ਅਤੇ ‘ਅਸੀਂ ਆਪਣੇ ਦੇਸ਼ ਵਿੱਚ ਸੁਰੱਖਿਅਤ ਨਹੀਂ’ ਵਰਗੇ ਸੰਦੇਸ਼ ਲਿਖੇ ਹੋਏ ਹਨ। ਇਹ ਪ੍ਰਵਾਸੀ ਇਰਾਨ, ਭਾਰਤ, ਨੇਪਾਲ, ਸ੍ਰੀਲੰਕਾ, ਪਾਕਿਸਤਾਨ, ਅਫਗਾਨਿਸਤਾਨ ਅਤੇ ਚੀਨ ਸਮੇਤ ਹੋਰ ਦੇਸ਼ਾਂ ਦੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।