ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸੈਸ਼ਨ ਦੀ ਲਾਈਵ ਕਵਰੇਜ ਦੌਰਾਨ ਸਿਰਫ਼ ਸਰਕਾਰ ਅਤੇ ਉਸ ਦੇ ਆਗੂਆਂ ਨੂੰ ਦਿਖਾਏ ਜਾਣ ਵਿਰੁੱਧ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਵਾਲ ਖੜ੍ਹੇ ਕੀਤੇ ਹਨ। ਹਾਈਕੋਰਟ ਨੇ ਵਿਸਤ੍ਰਿਤ ਜਾਣਕਾਰੀ ਦੇ ਨਾਲ ਚਾਰ ਹਫ਼ਤਿਆਂ ਬਾਅਦ ਬਹਿਸ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਹਾਈ ਕੋਰਟ ਨੇ ਪੁਛਿਆ, ਤੁਹਾਡਾ ਕਿਹੜਾ ਕੰਮ ਹੈ ਜੋ ਨਹੀਂ ਦਿਖਾਇਆ ਗਿਆ? ਤੁਹਾਨੂੰ ਨਹੀਂ ਲੱਗਦਾ ਕਿ ਇਹ ਤਮਾਸ਼ਬੀਨੀ ਹੈ?
ਵਿਧਾਨ ਸਭਾ ਦੇ ਵਿੱਚ ਲਾਈਵ ਟੈਲੀਕਾਸਟ ਦੇ ਨਿਯਮ ਹਨ, ਪਹਿਲਾਂ ਇਸ ਬਾਰੇ ਚੰਗੀ ਤਰ੍ਹਾਂ ਜਾਣਕਾਰੀ ਹਾਸਲ ਕਰ ਲਈ ਜਾਵੇ। ਹਾਈ ਕੋਰਟ ਨੇ ਬਾਜਵਾ ਦੇ ਵਕੀਲ ਤੋਂ ਪੁਛਿਆ ਕਿ ਵਿਧਾਨ ਸਭਾ ਦੀ ਲਾਈਵ ਕਵਰੇਜ਼ ਕਰਨਾ ਕਿਸ ਦੀ ਜ਼ਿੰਮੇਵਾਰੀ ਹੈ। ਜਵਾਬ ਵਿੱਚ ਵਕੀਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਇਸ ‘ਤੇ ਹਾਈ ਕੋਰਟ ਨੇ ਪਟੀਸ਼ਨ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਜਦੋਂ ਉਨ੍ਹਾਂ ਕੋਲ ਕੋਈ ਜਾਣਕਾਰੀ ਨਹੀਂ ਹੈ ਤਾਂ ਕੀ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਨਾ ਉਚਿਤ ਹੈ। ਹਾਈਕੋਰਟ ਨੇ ਬਾਜਵਾ ਦੇ ਵਕੀਲ ਨੂੰ ਚਾਰ ਹਫ਼ਤਿਆਂ ਦੇ ਅੰਦਰ ਆਰਟੀਆਈ ਰਾਹੀਂ ਇਸ ਸਬੰਧੀ ਜਾਣਕਾਰੀ ਇਕੱਠੀ ਕਰਨ ਅਤੇ ਫਿਰ ਇਸ ਮਾਮਲੇ ‘ਤੇ ਬਹਿਸ ਕਰਨ ਦੀ ਸਲਾਹ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।