ਕੋਰੋਨਾ ਨੂੰ ਲੈ ਕੇ WHO ਦੀ ਚੇਤਾਵਨੀ, ਅਜੇ ਬਦ ਤੋਂ ਬਦਤਰ ਹੋਵੇਗਾ ਕੋਰੋਨਾ

TeamGlobalPunjab
2 Min Read

ਵਾਸ਼ਿੰਗਟਨ : ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਜੇ ਠੋਸ ਕਦਮ ਨਹੀਂ ਚੁੱਕੇ ਗਏ ਤਾਂ ਕੋਰੋਨਾ ਵਾਈਰਸ ਦੀ ਮਹਾਂਮਾਰੀ ਬਦ ਤੋਂ ਬਦਤਰ ਹੁੰਦੀ ਜਾਵੇਗੀ। ਡਬਲਿਊ.ਐਚ.ਓ. ਪ੍ਰਮੁੱਖ ਡਾ. ਟੇਡਰੋਸ ਐਡਨਾਮ ਗੇਬ੍ਰਿਯੇਸਸ ਨੇ ਕਿਹਾ ਕਿ ਦੁਨੀਆ ਦੇ ਕਈ ਸਾਰੇ ਦੇਸ਼ ਕੋਰੋਨਾ ਨਾਲ ਨਜਿਠਣ ਦੇ ਮਾਮਲੇ ‘ਚ ਗਲਤ ਦਿਸ਼ਾ ‘ਚ ਜਾ ਰਹੇ ਹਨ। ਇਸ ਦੇ ਨਾਲ ਹੀ ਅਮਰੀਕਾ ਦੇ ਫਲੋਰੀਡਾ ‘ਚ ਰਿਕਾਰਡ ਤੋੜ ਸੰਕਰਮਿਤ ਮਾਮਲੇ ਸਾਹਮਣੇ ਆਉਣ ‘ਤੇ ਚਿੰਤਾ ਪ੍ਰਗਟ ਕਰਦਿਆਂਡਬਲਯੂਐਚਓ ਦੇ ਮੁਖੀ ਟੇਡਰੋਸ ਐਡਨਾਮ ਗੈਬ੍ਰਿਯੇਸਸ ਨੇ ਚੇਤਾਵਨੀ ਦਿੱਤੀ ਕਿ ਦੁਨੀਆ ਭਰ ‘ਚ ਕੋਵਿਡ -19 ਮਹਾਂਮਾਰੀ ਦੀ ਸਥਿਤੀ ਹੋਰ ਵੀ ਖ਼ਤਰਨਾਕ ਹੁੰਦੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਅਜੇ ਕੁਝ ਸਮੇਂ ਲਈ ਹੋਰ ਜ਼ਿੰਦਗੀ ਪਹਿਲਾਂ ਵਾਂਗ ਆਮ ਨਹੀਂ ਹੋ ਸਕੇਗੀ। ਗੈਬ੍ਰਿਯੇਸਸ ਨੇ ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਸੀ ਕਿ “ਨੇੜਲੇ ਭਵਿੱਖ ਵਿੱਚ ਪਹਿਲਾਂ ਜਿੰਨਾ ਆਮ ਹੋਣਾ ਮੁਸ਼ਕਲ ਹੈ”। ਡਬਲਯੂਐਚਓ ਦੇ ਡਾਇਰੈਕਟਰ ਜਨਰਲ ਨੇ ਕਿਹਾ ਕਿ ਕਈ ਦੇਸ਼ਾਂ ਨੇ ਇਸ ਮਹਾਂਮਾਰੀ ਤੇ ਕਾਬੂ ਪਾ ਲਿਆ ਹੈ ਅਤੇ ਕਈ ਦੇਸ਼ ਇਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਥੇ ਹੀ ਯੂਰਪ ਅਤੇ ਏਸ਼ੀਆ ਦੇ ਬਹੁਤ ਸਾਰੇ ਦੇਸ਼ ਇਸ ਨੂੰ ਲੈ ਕੇ ਗਲਤ ਦਿਸ਼ਾ ਵੱਲ ਜਾ ਰਹੇ ਹਨ। ਇਨ੍ਹਾਂ ਦੋਵਾਂ ਮਹਾਂਦੀਪਾਂ ‘ਚ ਦਿਨੋ ਦਿਨ ਸਥਿਤੀ ਭਿਆਨਕ ਹੁੰਦੀ ਜਾ ਰਹੀ ਹੈ।

ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਅਸੀਂ ਇਸ ਤੇ ਕਾਬੂ ਪਾ ਸਕਦੇ ਹਾਂ, ਪਰ ਇਸ ਦੇ ਲਈ ਸਾਨੂੰ ਬਹੁਤ ਸਾਵਧਾਨ ਰਹਿਣਾ ਪਏਗਾ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨੀ ਪਏਗੀ।

ਇਸ ਦੌਰਾਨ ਡਬਲਯੂਐਚਓ ਦੇ ਦੋ ਮਾਹਿਰ ਮਹਾਂਮਾਰੀ ਦੀ ਸ਼ੁਰੂਆਤ ਦਾ ਪਤਾ ਲਗਾਉਣ ਲਈ ਚੀਨ ਗਏ ਹੋਏ ਹਨ। ਕੇਂਦਰੀ ਚੀਨ ਦੇ ਵੁਹਾਨ ਸ਼ਹਿਰ ‘ਚ ਇਸ ਵਾਇਰਸ ਦੀ ਉਤਪਤੀ ਦਾ ਪਹਿਲੀ ਵਾਰ ਪਤਾ ਚੱਲਿਆ ਸੀ। ਬੀਜਿੰਗ ਜਾਂਚ ਦੀ ਆਗਿਆ ਦੇਣ ਲਈ ਤਿਆਰ ਨਹੀਂ ਸੀ, ਪਰ ਡਬਲਯੂਐਚਓ ਦੁਆਰਾ ਬੁਲਾਏ ਗਏ ਦੇਸ਼ਾਂ ਦੇ ਵਿਰੋਧ ਤੋਂ ਬਾਅਦ ਇਹ ਤਿਆਰ ਹੋ ਗਿਆ। ਹੁਣ ਜਾਂਚ ਤੋਂ ਬਾਅਦ ਹੀ ਸੱਚਾਈ ਦਾ ਪਤਾ ਲਗ ਸਕੇਗਾ।

- Advertisement -

Share this Article
Leave a comment