ਕੋਰੋਨਾ ਨੂੰ ਹਰਾਉਣ ਲਈ WHO ਦੇਸ਼ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨਾਲ ਮਿਲਕੇ ਕਰੇਗਾ ਕੰਮ

TeamGlobalPunjab
2 Min Read

ਨਿਊਜ਼ ਡੈਸਕ : ਭਾਰਤ ਵਿਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਹੁਣ ਤਕ ਦੇਸ਼ ‘ਚ ਕੋਰੋਨਾ ਦੇ 12,000 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 400 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਜਿਹੀ ਸਥਿਤੀ ਵਿੱਚ ਕੋਰੋਨਾ ਮਹਾਮਾਰੀ ਨੂੰ ਕੰਟਰੋਲ ਕਰਨ ਲਈ ਦੇਸ਼ ਨੂੰ ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਦਾ ਸਾਥ ਮਿਲਿਆ ਹੈ। ਡਬਲਯੂਐਚਓ ਦੇ ਮੁਖੀ ਟੇਡਰੋਸ ਨੇ ਭਾਰਤ ਦੇ ਇਸ ਉਪਰਾਲੇ ਦਾ ਸਵਾਗਤ ਕੀਤਾ ਹੈ।

ਭਾਰਤ 2014 ‘ਚ ਪੋਲੀਓ ਵਰਗੀ ਭਿਆਨਕ ਬਿਮਾਰੀ ‘ਤੇ ਜਿੱਤ ਪ੍ਰਾਪਤ ਕਰ ਚੁੱਕਾ ਹੈ। ਵਿਸ਼ਵ ਸਿਹਤ ਸੰਗਠਨ ਦੇ ਸਹਿਯੋਗ ਨਾਲ ਕੋਰੋਨਾ ਨਾਲ ਲੜਨ ਲਈ ਦੇਸ਼ ਨੂੰ ਉਨ੍ਹਾਂ ਯੋਜਨਾਵਾਂ ਦਾ ਲਾਭ ਮਿਲੇਗਾ ਜੋ ਪੋਲੀਓ ਦੇ ਸਮੇਂ ਅਪਣਾਈਆਂ ਗਈਆਂ ਸਨ। ਜਿਸ ਦੇ ਚੱਲਦਿਆਂ ਹੁਣ ਵਿਸ਼ਵ ਸਿਹਤ ਸੰਗਠਨ ਦੇਸ਼ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨਾਲ ਮਿਲਕੇ ਕੰਮ ਕਰੇਗਾ।

ਵਿਸ਼ਵ ਸਿਹਤ ਸੰਗਠਨ ਦਾ ਰਾਸ਼ਟਰੀ ਪੋਲੀਓ ਨਿਗਰਾਨੀ ਨੈਟਵਰਕ ਕੋਵਿਡ-19 ‘ਤੇ ਨਿਗਰਾਨੀ ਨੂੰ ਹੋਰ ਮਜ਼ਬੂਤ ​​ਕਰਨ ਲਈ ਕੰਮ ਕਰੇਗਾ ਅਤੇ ਇਸ ਨੈਟਵਰਕ ਦਾ ਸਟਾਫ ਇਮਿਊਨਿਟੀ ਵਧਾਉਣ ‘ਚ ਵੀ ਮਦਦ ਕਰੇਗਾ। ਇਸ ਨੈਟਵਰਕ ਦੀ ਮਦਦ ਨਾਲ ਵਾਇਰਸ ਜਾਂ ਹੋਰ ਭਿਆਨਕ ਬਿਮਾਰੀ ਨਾਲ ਲੜਨ ‘ਚ ਮਦਦ ਮਿਲੇਗੀ। ਕੋਰੋਨਾ ਨਾਲ ਲੜਨ ਲਈ ਸਿਹਤ ਮੰਤਰਾਲੇ ਅਤੇ ਡਬਲਯੂਐੱਚਓ ਤੇ ਦੱਖਣ-ਪੂਰਬੀ ਏਸ਼ੀਆ ਨੇ ਨੈਸ਼ਨਲ ਪੋਲੀਓ ਨਿਗਰਾਨੀ ਨੈਟਵਰਕ ਦੇ ਨਾਲ ਮਿਲਕੇ ਇੱਕ ਪਹਿਲ ਕੀਤੀ ਹੈ।

ਡਬਲਯੂਐਚਓ ਦੇ ਮੁਖੀ ਟੇਡਰੋਸ ਨੇ ਭਾਰਤ ਦੇ ਸਿਹਤ ਮੰਤਰੀ ਹਰਸ਼ ਵਰਧਨ ਦੀ ਅਗਵਾਈ ਲਈ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਰਗੀ ਭਿਆਨਕ ਮਹਾਮਾਰੀ ‘ਤੇ ਇਕ ਦੂਜੇ ਦੇ ਸਹਿਯੋਗ ਨਾਲ ਹੀ ਜਿੱਤ ਹਾਸਲ ਕੀਤੀ ਜਾ ਸਕਦੀ ਹੈ।

- Advertisement -

ਜੌਨ ਹਾਪਕਿਨਜ਼ ਯੂਨੀਵਰਸਿਟੀ ਦੇ ਅੰਕੜਿਆਂ ਅਨੁਸਾਰ ਦੁਨੀਆ ਭਰ ਵਿੱਚ 2 ਮਿਲੀਅਨ ਤੋਂ ਵੱਧ ਲੋਕ ਯਾਨੀ 20 ਲੱਖ ਲੋਕ ਇਸ ਮਹਾਮਾਰੀ ਨਾਲ ਸੰਕਰਮਿਤ ਹਨ ਅਤੇ ਇਸ ਵਾਇਰਸ ਨਾਲ ਹੁਣ ਤੱਕ 1,36,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

Share this Article
Leave a comment