ਲੁਧਿਆਣਾ : ਕੋਲਕਾਤਾ ਵਿੱਚ ਇੱਕ ਰੈਜ਼ੀਡੈਂਟ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿੱਚ ਲੁਧਿਆਣਾ ਵਿੱਚ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਬੈਨਰ ਹੇਠ ਥੋਕ ਅਤੇ ਪ੍ਰਚੂਨ ਕੈਮਿਸਟ ਅੱਜ ਸਵੇਰੇ ਭਾਰਤ ਨਗਰ ਚੌਕ ਵਿੱਚ ਰੋਸ ਪ੍ਰਦਰਸ਼ਨ ਕਰਨਗੇ।
ਇਹ ਜਾਣਕਾਰੀ ਐਲਡੀਸੀਏ ਦੇ ਪ੍ਰਧਾਨ ਜੀਐਸ ਚਾਵਲਾ, ਥੋਕ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਡਾਬਰ ਲਵਲੀ ਅਤੇ ਵਿੱਤ ਸਕੱਤਰ ਨਿਸ਼ਾਂਤ ਅਰੋੜਾ ਨੇ ਦਿੱਤੀ। ਅਸ਼ੋਕ ਡਾਬਰ ਲਵਲੀ ਨੇ ਦੱਸਿਆ ਕਿ ਇਸ ਦੌਰਾਨ ਥੋਕ ਕੈਮਿਸਟਾਂ ਦੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਸਵੇਰੇ 11 ਵਜੇ ਤੱਕ ਬੰਦ ਰਹਿਣਗੀਆਂ ਅਤੇ ਕੈਮਿਸਟ ਭਾਰਤ ਨਗਰ ਚੌਂਕ ਵਿਖੇ ਕੀਤੇ ਜਾਣ ਵਾਲੇ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਨਗੇ।
ਅਸ਼ੋਕ ਡਾਬਰ ਲਵਲੀ ਨੇ ਕਿਹਾ ਕਿ ਡਾਕਟਰ ਨਾਲ ਕੀਤੀ ਗਈ ਬੇਰਹਿਮੀ ਨੇ ਪੂਰੇ ਦੇਸ਼ ਨੂੰ ਸ਼ਰਮਸਾਰ ਕਰ ਦਿੱਤਾ ਹੈ। ਕੈਮਿਸਟ ਐਸੋਸੀਏਸ਼ਨ ਪੂਰੀ ਤਰ੍ਹਾਂ ਡਾਕਟਰਾਂ ਦੇ ਨਾਲ ਖੜ੍ਹੀ ਹੈ ਅਤੇ ਕੈਮਿਸਟ ਐਸੋਸੀਏਸ਼ਨ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕੋਈ ਵੀ ਕਦਮ ਚੁੱਕਣ ਤੋਂ ਪਿੱਛੇ ਨਹੀਂ ਹਟੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।