ਰੋਜ਼ਾਨਾ ਦਹੀਂ ਦਾ ਸੇਵਨ ਸਿਹਤ ਲਈ ਕਿਉਂ ਹੈ ਜ਼ਰੂਰੀ, ਜਾਣੋ ਇਸ ਦੇ ਫਾਇਦਿਆਂ ਬਾਰੇ?  

TeamGlobalPunjab
3 Min Read

ਨਿਊਜ਼ ਡੈਸਕ : ਦਹੀਂ ਦਾ ਸੇਵਨ ਸਿਹਤ ਲਈ ਬਹੁਤ ਗੁਣਕਾਰੀ ਹੁੰਦਾ ਹੈ। ਬਹੁਤ ਸਾਰੇ ਲੋਕ ਦਹੀਂ ‘ਚ ਮਿੱਠਾ ਪਾ ਕੇ ਇਸ ਦਾ ਸੇਵਨ ਕਰਦੇ ਹਨ। ਦਹੀਂ ਸਿਰਫ ਸਵਾਦ ਦੇ ਪੱਖੋਂ ਹੀ ਨਹੀਂ ਖਾਂਧੀ ਜਾਂਦੀ ਬਲਕਿ ਦਹੀਂ ਦਾ ਸੇਵਨ ਸਿਹਤ ਪੱਖੋਂ ਵੀ ਕਾਫੀ ਮਹੱਤਵਪੂਰਨ ਹੈ। ਦਹੀਂ ‘ਚ ਕੈਲਸ਼ੀਅਮ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ। ਗਰਮੀਆਂ ਦੇ ਮੌਸਮ ‘ਚ ਰੋਜ਼ਾਨਾ ਇੱਕ ਕਟੋਰੀ ਦਹੀਂ ਦਾ ਸੇਵਨ ਸਰੀਰ ਨੂੰ ਗਰਮੀ ਤੋਂ ਰਾਹਤ ਦਵਾਉਂਦਾ ਹੈ। ਆਓ ਜਾਣਦੇ ਹਾਂ ਦਹੀ ਦੇ ਸੇਵਨ ਦੇ ਅਣਮੁੱਲੇ ਫਾਇਦਿਆਂ ਬਾਰੇ…

How To Make Homemade Yogurt - Curd by Archana's Kitchen

ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ

ਘੱਟ ਫੈਟ ਵਾਲੇ ਦੁੱਧ ਨਾਲ ਬਣਾਈ ਗਈ ਦਹੀਂ ਬਲੱਡ ਪ੍ਰੈਸ਼ਰ ਨੂੰ ਵੀ ਕੰਟਰੋਲ ਕਰਨ ‘ਚ ਮਦਦਗਾਰ ਹੁੰਦੀ ਹੈ। ਇਸ ਵਿਚ ਕੋਲੈਸਟ੍ਰੋਲ ਨਾਲ ਲੜਨ ਵਾਲੇ ਤੱਤ ਜਿਵੇਂ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਹੁੰਦੇ ਹਨ ਜੋ ਖੂਨ ਨੂੰ ਸਾਫ ਕਰਦੇ ਹਨ।ਨਾਲ ਹੀ ਕੈਲਸ਼ੀਅਮ ਦੀ ਮਾਤਰਾ ਦਿਲ ਦੀਆਂ ਮਾਸਪੇਸ਼ੀਆਂ ਨੂੰ ਤੰਦਰੁਸਤ ਰੱਖਣ ਵਿੱਚ ਸਹਾਇਤਾ ਕਰਦੀ ਹੈ।

- Advertisement -

ਇਹ ਹਨ ਹਾਈ ਬਲੱਡ ਪ੍ਰੈਸ਼ਰ ਦੇ ਕਾਰਨ, ਲੱਛਣ ...

ਇਮਿਊਨਿਟੀ ਸਿਸਟਮ ਮਜ਼ਬੂਤ

ਦਹੀਂ ਖਾਣ ਨਾਲ ਸਰੀਰ ਦਾ ਇਮਿਊਨਿਟੀ ਸਿਸਟਮ ਸਹੀ ਰਹਿੰਦਾ ਹੈ। ਜਿਸ ਨਾਲ ਸਰੀਰ ਬਿਮਾਰੀਆਂ ਨਾਲ ਲੜਨ ਦੇ ਯੋਗ ਬਣਦਾ ਹੈ। ਕਈ ਅਧਿਐਨਾਂ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਦਹੀਂ ਵਿਚ ਮੌਜੂਦ ਬੈਕਟਰੀਆ ਬਿਮਾਰੀ ਨਾਲ ਲੜਨ ਵਿਚ ਸਹਾਇਤਾ ਕਰਦੇ ਹਨ। ਇਸ ਤੋਂ ਇਲਾਵਾ ਪੇਟ ਨਾਲ ਸਬੰਧਤ ਬਿਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਦਹੀਂ ਦਾ ਸੇਵਨ ਬਹੁਤ ਜ਼ਰੂਰੀ ਹੈ।

ਪਾਚਨ ਤੰਤਰ ਮਜ਼ਬੂਤ

ਰੋਜ਼ਾਨਾ ਦਹੀਂ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਦਹੀਂ ਦੇ ਰੋਜ਼ਾਨਾ ਸੇਵਨ ਨਾਲ ਸਰੀਰ ਵਿਚ ਪ੍ਰੋਬਾਇਓਟਿਕਸ ਦੀ ਮਾਤਰਾ ਵੱਧ ਜਾਂਦੀ ਹੈ। ਪ੍ਰੋਬਾਇਓਟਿਕਸ ਅੰਤੜੀਆਂ ਨੂੰ ਸੁਰੱਖਿਅਤ ਰੱਖਣ ਦੇ ਨਾਲ-ਨਾਲ ਦਸਤ ਅਤੇ ਪੇਟ ਦਰਦ (ਗਰਮੀਆਂ ਦੀਆਂ ਬਿਮਾਰੀਆਂ) ਤੋਂ ਰਾਹਤ ਦਿੰਦਾ ਹੈ। ਦਹੀਂ ਦਾ ਨਿਯਮਿਤ ਰੂਪ ‘ਚ ਸੇਵਨ ਭਾਰ ਘਟਾਉਣ ‘ਚ ਵੀ ਮਦਦ ਕਰਦਾ ਹੈ।

- Advertisement -

Eating probiotic yoghurt could boost male fertility (finds a study ...

ਹੱਡੀਆਂ ਅਤੇ ਜੋੜਾਂ ਦੇ ਦਰਦ ਤੋਂ ਰਾਹਤ

ਦਹੀਂ ਵਿਚ ਕੈਲਸ਼ੀਅਮ ਦੀ ਚੰਗੀ ਮਾਤਰਾ ਹੁੰਦੀ ਹੈ। ਇਸ ਲਈ ਦਹੀਂ ਦਾ ਸੇਵਨ ਕਰਨ ਨਾਲ ਹੱਡੀਆਂ ਅਤੇ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ। ਦਹੀਂ ਖਾਣ ਨਾਲ ਹੱਡੀਆਂ ਵਿੱਚ ਦਰਦ ਅਤੇ ਰਗੜ ਦੀ ਸਮੱਸਿਆ ਤੋਂ ਵੀ ਛੁਟਕਾਰਾ ਪਾਇਆ ਜਾ ਸਕਦਾ ਹੈ।

ਭੁੱਖ ਵਧਾਉਣ ‘ਚ ਮਦਦਗਾਰ

ਦਹੀਂ ਇਕ ਅਜਿਹਾ ਉਤਪਾਦ ਹੈ ਜਿਸ ਦੀ ਵਰਤੋਂ ਅਸੀਂ ਹਰ ਰੋਜ਼ ਕਰਦੇ ਹਾਂ। ਇਸ ਨਾਲ ਸਾਡੇ ਸਰੀਰ ਦੀ ਜ਼ਰੂਰਤ ਪੂਰੀ ਹੁੰਦੀ ਹੈ। ਇਸ ਨੂੰ ਖਾਣ ਨਾਲ ਭੁੱਖ ਲੱਗਦੀ ਹੈ। ਡਾਇਟਿੰਗ ਕਰਨ ਵਾਲੇ ਲੋਕ ਇਸ ਦੀ ਵਰਤੋਂ ਜ਼ਰੂਰ ਕਰਨ। ਦਹੀਂ ਸਾਡੇ ਭਾਰ ਨੂੰ ਘਟਾਉਂਦਾ ਹੈ ਪਰ ਇਸ ਨੂੰ ਗਲਤ ਢੰਗ ਨਾਲ ਖਾਓਗੇ (ਮਿੱਠਾ) ਤਾਂ ਇਸ ਨਾਲ ਭਾਰ ਵੱਧ ਜਾਵੇਗਾ।

Disclaimer: This content including advice provides generic information only. Always consult a specialist or your own doctor for more information. Global Punjab TV does not claim responsibility for this information.

Share this Article
Leave a comment