ਮੁੰਬਈ: ਮਸ਼ਹੂਰ ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਬੁੱਧਵਾਰ ਸਵੇਰੇ ਕਰੀਬ 9 ਵਜੇ ਬਾਂਦਰਾ ਸਥਿਤ ਆਪਣੇ ਘਰ ‘ਆਇਸ਼ਾ’ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ‘ਚ ਮੁੰਬਈ ਪੁਲਸ ਦਾ ਕਹਿਣਾ ਹੈ ਕਿ ਟੀਮ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਂਚ ਤੋਂ ਲੱਗਦਾ ਹੈ ਕਿ ਉਸ ਨੇ ਖੁਦਕੁਸ਼ੀ ਕੀਤੀ ਹੈ।
ਪੁਲਿਸ ਅਨੁਸਾਰ ਉਹ ਬੀਮਾਰ ਸੀ ਅਤੇ ਬਿਮਾਰੀ ਕਾਰਨ ਹੀ ਉਨ੍ਹਾਂ ਨੇ ਅਜਿਹਾ ਕਦਮ ਚੁੱਕਿਆ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਉਸ ਨੇ ਖੁਦਕੁਸ਼ੀ ਕਿਉਂ ਕੀਤੀ। ਉਨ੍ਹਾਂ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੋਸਟ ਮਾਰਟਮ ਦੀ ਰਿਪੋਰਟ ਵੀ ਅੱਜ ਸ਼ਾਮ ਤੱਕ ਆ ਜਾਵੇਗੀ। ਖਬਰਾਂ ਮੁਤਾਬਕ ਮਲਾਇਕਾ ਦੇ ਪਿਤਾ ਨੇ ਬੁੱਧਵਾਰ ਸਵੇਰੇ 9 ਵਜੇ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।
ਇਸ ਦੀ ਖਬਰ ਮਿਲਦੇ ਹੀ ਮੁੰਬਈ ਪੁਲਸ ਦੀ ਪੂਰੀ ਟੀਮ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ। ਇਸ ਤੋਂ ਬਾਅਦ ਮਲਾਇਕਾ ਦੇ ਸਾਬਕਾ ਪਤੀ ਅਰਬਾਜ਼ ਖਾਨ ਆਪਣੇ ਪਿਤਾ ਸਲੀਮ ਖਾਨ ਅਤੇ ਸੋਹੇਲ ਖਾਨ ਦੇ ਨਾਲ ਬਾਂਦਰਾ ਸਥਿਤ ‘ਆਇਸ਼ਾ’ ਪਹੁੰਚੇ। ਘਟਨਾ ਵਾਲੀ ਥਾਂ ‘ਤੇ ਪਹੁੰਚੀ ਪੁਲਸ ਨੇ ਸਭ ਤੋਂ ਪਹਿਲਾਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਤੋਂ ਬਾਅਦ ਟੀਮ ਨੇ ਹਰ ਐਂਗਲ ਤੋਂ ਜਾਂਚ ਸ਼ੁਰੂ ਕਰ ਦਿੱਤੀ। ਪਿਤਾ ਦੇ ਦੇਹਾਂਤ ਤੋਂ ਬਾਅਦ ਮਲਾਇਕਾ ‘ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ।