ਨਵੀਂ ਦਿੱਲੀ:- ਉੱਤਰ ਪ੍ਰਦੇਸ਼ ਪੁਲੀਸ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ 10 ਤੋਂ ਵੱਧ ਹੋਰਨਾਂ ਕਮੇਟੀ ਮੈਂਬਰਾਂ ਨੂੰ ਪੀਲੀਭੀਤ ਤੋਂ ਗ੍ਰਿਫਤਾਰ ਕਰ ਲਿਆ। ਇਨ੍ਹਾਂ ਸਾਰਿਆਂ ਨੂੰ ਇਥੋਂ ਬਰੇਲੀ ਲਿਜਾਇਆ ਗਿਆ। ਸਿਰਸਾ ਤੇ ਦਿੱਲੀ ਕਮੇਟੀ ਦੇ ਹੋਰ ਮੈਂਬਰ, ਯੂਪੀ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕੇ ਜਾਣ ਦੀਆਂ ਰਿਪੋਰਟਾਂ ਤੇ ਵਫ਼ਦ ਲੈ ਕੇ ਬਰੇਲੀ ਪਹੁੰਚੇ ਸਨ। ਮਨਜਿੰਦਰ ਸਿੰਘ ਸਿਰਸਾ ਨੇ ਪੁਲੀਸ ਅਧਿਕਾਰੀ ਤੋਂ ਸਵਾਲ ਪੁੱਛਿਆ ਉਨ੍ਹਾਂ ਨੂੰ ਕਿਸ ਦੇ ਇਸ਼ਾਰੇ ’ਤੇ ਅਤੇ ਕਿਹੜੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਕੀਤਾ ਜਾ ਰਿਹਾ ਹੈ, ਪਰ ਅਧਿਕਾਰੀਆਂ ਨੇ ਕੁਝ ਵੀ ਕਹਿਣ ਤੋਂ ਨਾਂਹ ਕਰ ਦਿੱਤੀ।
ਉਧਰ ਮਨਜਿੰਦਰ ਸਿੰਘ ਸਿਰਸਾ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਕਿਹਾ ਹੈ ਕਿ ਉਹਨਾਂ ਨੂੰ ਨਹੀਂ ਪਤਾ ਕਿ ਉਹਨਾਂ ਨੂੰ ਕਿਉਂ ਗ੍ਰਿਫਤਾਰ ਕੀਤਾ ਗਿਆ।