ਨਿਊਜ ਡੈਸਕ : ਪੰਜਾਬ ਜਿਸ ਨੂੰ ਪੰਜਾ ਪਾਣੀਆਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ ਅੱਜ ਉਸੇ ਧਰਤੀ ਦੇ ਹਾਲਾਤ ਬੇਹੱਦ ਨਾਜੁਕ ਹੁੰਦੇ ਜਾ ਰਹੇ ਹਨ। ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਇੱਕ ਪਿੰਡ ਦਾ ਜਿਕਰ ਸਾਹਮਣੇ ਆ ਚੁਕਿਆ ਹੈ ਜਿੱਥੇ ਦਾ ਧਰਤੀ ਹੇਠਲਾ ਪਾਣੀ ਖਤਮ ਹੋਣ ਦੀ ਗੱਲ ਸਾਹਮਣੇ ਆਈ ਸੀ। ਪਰ ਹੁਣ ਇਸ ਮਸਲੇ ‘ਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਪ੍ਰਤੀਕਿਿਰਆ ਦਿੰਦਿਆਂ ਕਿਸਾਨਾਂ ਦੀ ਹਾਲਤ *ਤੇ ਚਿੰਤਾ ਪ੍ਰਗਟ ਕੀਤੀ ਹੈ।ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਮਾਲਵੇ ਦੇ ਕਈ ਜਿਲ੍ਹੇ ਸੋਕੇ ਦੀ ਮਾਰ ਹੇਠ ਆ ਰਹੇ ਹਨ।
ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਹਾਲਾਤ ਇਹ ਹਨ ਕਿ ਪੰਜਾਬ ਅੰਦਰ ਬਾਰਿਸ਼ ਨਹੀਂ ਹੋ ਰਹੀ ਜਿਸ ਕਾਰਨ ਮੌਸਮ ਲਗਾਤਾਰ ਤਬਦੀਲ ਹੁੰਦਾ ਜਾ ਰਿਹਾ ਹੈ। ਜਿਸ ਕਾਰਨ ਧਰਤੀ ਹੇਠਲਾ ਪਾਣੀ ਵੀ ਹੇਠਾਂ ਜਾ ਰਿਹਾ ਹੈ। ਉਨ੍ਹਾਂ ਛੇ ਜ਼ਿਿਲ੍ਹਆਂ ਦਾ ਜਿਕਰ ਕਰਦਿਆਂ ਕਿਹਾ ਕਿ ਬਠਿੰਡਾ ਮਾਨਸਾ, ਬਰਨਾਲਾ, ਸੰਗਰੂਰ, ਮੋਗਾ ਅਤੇ ਫਰੀਦਕੋਟ ‘ਚ ਇਹ ਹਾਲਾਤ ਪੈਦਾ ਹੋਏ ਹਨ।ਵਡਾਲਾ ਨੇ ਕਿਹਾ ਕਿ ਸੋਕੇ ਦੇ ਹਾਲਾਤ ਬਣਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੇ ਮੁਕਾਬਲੇ 50 ਫੀਸਦੀ ਘੱਟ ਬਰਸਾਤ ਹੋਈ ਹੈ।
ਸੁਧਾਰ ਲਹਿਰ ਦੇ ਕਨਵੀਨਰ ਨੇ ਕਿਹਾ ਅੱਜ ਪੰਜਾਬ ਦਾ 45 ਲੱਖ ਹੈਕਟੇਅਰ ਦੇ ਕਰੀਬ ਰਕਬਾ ਹੈ ਜਿੱਥੇ ਝੋਨਾ ਲਗਾਇਆ ਗਿਆ ਹੈ। ਪਰ ਇਸ ਦੀ ਸਿੰਚਾਈ ਲਈ ਪਾਣੀ ਦੀ ਘਾਟ ਪੈਂਦੀ ਜਾ ਰਹੀ ਹੈ। ਜਿਸ ਕਾਰਨ ਬਿਜਲੀ ਦੀ ਮੰਗ ਵੀ ਵਧੇਰੇ ਹੋ ਰਹੀ ਹੈ। ਇਹ 16 ਹਜ਼ਾਰ ਮੈਗਾਵਾਟ ਤੱਕ ਪਹੁੰਚ ਗਿਆ ਹੈ।ਵਡਾਲਾ ਨੇ ਕਿਹਾ ਕਿ ਸਰਕਾਰ ਨੂੰ ਇਸ ਮਸਲੇ ਵੱਲ ਧਿਆਨ ਦੇਣਾ ਚਾਹੀਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।