ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਉੱਤੇ ਵੱਡੇ ਦੋਸ਼ ਲਾਏ ਹਨ। ਮਜੀਠੀਆ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ ਦੇ ਚੇਅਰਮੈਨ ਨੂੰ ਪੰਜ ਸਾਲਾ ਲਈ ਨਿਯੁਕਤ ਕੀਤਾ ਗਿਆ ਸੀ ਪਰ ਉਨ੍ਹਾਂ ਤੋਂ ਰਾਤੋ-ਰਾਤ ਅਸਤੀਫ਼ਾ ਕਿਉਂ ਲਿਆ ਗਿਆ ਹੈ।
ਬਿਕਰਮ ਸਿੰਘ ਮਜੀਠੀਆ ਨੇ X ‘ਤੇ ਵੀਡੀਓ ਸਾਂਝੀ ਕਰਦਿਆਂ ਕਿਹਾ, ਪੰਜਾਬ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਦੇ ਇਕ ਸਾਲ ਪਹਿਲਾਂ ਚੇਅਰਮੈਨ ਨਿਯੁਕਤ ਕੀਤੇ ਗਏ ਸਤਿਆ ਗੋਪਾਲ ਤੋਂ ਰਾਤੋਂ-ਰਾਤ ਹੀ ਅਸਤੀਫਾ ਲੈ ਲਿਆ ਗਿਆ ਜਦੋਂ ਕਿ ਉਨ੍ਹਾਂ ਦੀ ਨਿਯੁਕਤੀ 5 ਸਾਲ ਵਾਸਤੇ ਕੀਤੀ ਗਈ ਸੀ ਫਿਰ ਸਾਲ ਬਾਅਦ ਹੀ ਅਸਤੀਫ਼ਾ ਕਿਉਂ ਲਿਆ ਗਿਆ ਹੈ। ਮਜੀਠੀਆ ਨੇ ਕਿਹਾ ਕਿ ਚੇਅਰਮੈਨ ਨੂੰ 2022 ਵਿੱਚ ਨਿਯੁਕਤ ਕੀਤਾ ਗਿਆ ਸੀ ਜੋ ਕਿ ਅਰਵਿੰਦ ਕੇਜਰੀਵਾਲ ਦੇ ਬਹੁਤ ਨੇੜਲੇ ਮੰਨੇ ਜਾਂਦੇ ਸੀ। ਇਹ ਸਿਰਫ਼ ਇਸ ਲਈ ਲਾਏ ਗਏ ਸਨ ਕਿ ਇਹ ਆਮ ਆਦਮੀ ਪਾਰਟੀ ਦੇ ਪੈਸੇ ਇਕੱਠੇ ਕਰਨ ਵਾਲੇ ਏਜੰਟ ਸਨ। ਮਜੀਠੀਆ ਨੇ ਕਿਹਾ ਕਿ ਹੁਣ ਜਦੋਂ ਈ ਡੀ ਨੇ ਅਰਵਿੰਦ ਕੇਜਰੀਵਾਲ ਦੇ ਪੀ ਏ ਦੇ ਘਰ ਵੀ ਦਸਤਕ ਦੇ ਦਿੱਤੀ ਹੈ ਤਾਂ ਸਪਸ਼ਟ ਹੈ ਕਿ ਸਾਰਾ ਕਾਲਾ ਧਨ ਫੜਿਆ ਜਾਵੇਗਾ। ਇਸ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਵੇ ਸਾਰੀ ਸੱਚਾਈ ਲੋਕਾਂ ਸਾਹਮਣੇ ਆ ਜਾਵੇਗੀ। ਕਿਵੇਂ ਪੰਜਾਬ ’ਚੋਂ ਪੈਸਾ ਲੁੱਟ ਕੇ ਆਪ ਦਾ ਦੇਸ਼ ਵਿਚ ਪਸਾਰ ਕੀਤਾ ਜਾ ਰਿਹੈ।
👉ਪੰਜਾਬ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਦੇ ਇਕ ਸਾਲ ਪਹਿਲਾਂ ਚੇਅਰਮੈਨ ਨਿਯੁਕਤ ਕੀਤੇ ਗਏ ਸਤਿਆ ਗੋਪਾਲ ਤੋਂ ਰਾਤੋਂ-ਰਾਤ ਹੀ ਅਸਤੀਫਾ ਲੈ ਲਿਆ ਗਿਆ।
🛑ਨਿਯੁਕਤੀ ਸੀ 5 ਸਾਲ ਵਾਸਤੇ
ਸਾਲ ਮਗਰੋਂ ਹੀ ਅਸਤੀਫਾ ਕਿਉਂ ਲਿਆ ?
🛑ਕਾਰਣ ਸਪਸ਼ਟ ਹੈ ਕਿ ਉਹ ਆਮ ਆਦਮੀ ਪਾਰਟੀ (ਆਪ) ਵਾਸਤੇ ਪੈਸੇ ਇਕੱਠੇ ਕਰ ਰਹੇ ਸਨ।
🛑ਹੁਣ ਜਦੋਂ ਈ ਡੀ ਨੇ… pic.twitter.com/FKmkPdsbhr
— Bikram Singh Majithia (@bsmajithia) February 8, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।