ਦੱਖਣੀ ਕੈਲੀਫੋਰਨੀਆ: ਅਮਰੀਕਾ ਦੇ ਲਾਸ ਏਂਜਲਸ ਦੇ ਜੰਗਲ ‘ਚ ਲੱਗੀ ਅੱਗ ਨੇ ਭਿਆਨਕ ਰੂਪ ਧਾਰ ਲਿਆ ਹੈ। ਜਿਸ ਤੋਂ ਬਾਅਦ ਉਥੋਂ ਹਜ਼ਾਰਾਂ ਸਥਾਨਕ ਲੋਕਾਂ ਨੂੰ ਸੁਰੱਖਿਅਤ ਥਾਂਵਾਂ ਤੇ ਭੇਜਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸਦੇ ਨਾਲ ਹੀ ਹੋਰ ਲੋਕਾਂ ਨੂੰ ਵੀ ਉੱਥੋਂ ਨਿਕਲਣ ਲਈ ਤਿਆਰ ਰਹਿਣ ਨੂੰ ਕਿਹਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਅੱਗ ਲਗਭਗ 1325 ਏਕੜ ਇਲਾਕੇ ਵਿਚ ਫੈਲ ਗਈ ਹੈ। ਅੱਗ ਬੁਝਾਉਣ ਲਈ ਹੈਲੀਕਾਪਟਰਾਂ ਦੀ ਸਹਾਇਤਾ ਲਈ ਜਾ ਰਹੀ ਹੈ।
ਲਾਸ ਏਂਜਲਸ ਕਾਊਂਟੀ ਦੇ ਅਧਿਕਾਰੀਆਂ ਨੇ ਇਸ ਮਾਮਲੇ ‘ਚ ਇਕ ਵਿਅਕਤੀ ਨੂੰ ਹਿਰਾਸਤ ‘ਚ ਵੀ ਲਿਆ ਗਿਆ ਸੀ, ਪਰ ਬਾਅਦ ਵਿੱਚ ਪੁੱਛਗਿੱਛ ਕਰਨ ਤੋਂ ਬਾਅਦ ਉਸ ਨੂੰ ਛੱਡ ਦਿੱਤਾ ਗਿਆ।
ਉਥੇ ਹੀ ਕਾਊਂਟੀ ਦੇ ਸ਼ੈਰਿਫ ਵਿਭਾਗ ਦੇ ਬੁਲਾਰੇ ਵਲੋਂ ਇਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕਿਸੇ ਸ਼ੱਕੀ ਨੂੰ ਖੇਤਰ ‘ਚ ਵੇਖਿਆ ਗਿਆ ਹੈ ਜਿਸ ਵੱਲੋਂ ਅੱਗ ਲਾਈ ਹੋ ਸਕਦੀ ਹੈ ਪਰ ਇਸ ਸਬੰਧੀ ਠੋਸ ਸਬੂਤ ਨਹੀਂ ਮਿਲੇ।