ਨਵੀਂ ਦਿੱਲੀ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਥਿਤ ਸ਼ਰਾਬ ਘੁਟਾਲੇ ਵਿੱਚ ਈਡੀ ਸਾਹਮਣੇ ਪੇਸ਼ ਹੋਣ ਬਾਰੇ ਕੋਈ ਸੰਕੇਤ ਨਹੀਂ ਦਿੱਤਾ। ਇਸ ਮਾਮਲੇ ‘ਚ ਬੁੱਧਵਾਰ ਨੂੰ ਇਕ ਪ੍ਰੋਗਰਾਮ ‘ਚ ਮੀਡੀਆ ਦੇ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਉਹ ਕਾਨੂੰਨ ਦੇ ਅਨੁਸਾਰ ਜੋ ਵੀ ਕਰਨਾ ਚਾਹੀਦਾ ਹੈ ਉਹ ਕਰਨਗੇ। ਰਿਪੋਰਟ ਤੋਂ ਪਤਾ ਲਗਦਾ ਹੈ ਕਿ ਇਸ ਵਾਰ ਵੀ ਉਨ੍ਹਾਂ ਦੇ ਈਡੀ ਦੇ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ ਹੈ। ਦੂਜੇ ਪਾਸੇ ਉਨ੍ਹਾਂ ਦਾ ਵੀਰਵਾਰ ਨੂੰ ਗੋਆ ਜਾਣਾ ਤੈਅ ਹੈ।
ਈਡੀ ਨੇ ਹਾਲ ਹੀ ਵਿੱਚ ਮੁੱਖ ਮੰਤਰੀ ਨੂੰ ਉਨ੍ਹਾਂ ਦੀ 18 ਜਨਵਰੀ ਨੂੰ ਪੇਸ਼ੀ ਸਬੰਧੀ ਸੰਮਨ ਭੇਜਿਆ ਸੀ, ਪਰ ਹੁਣ ਤੱਕ ਉਨ੍ਹਾਂ ਦੀ ਪੇਸ਼ੀ ਬਾਰੇ ਕੋਈ ਸੰਕੇਤ ਨਹੀਂ ਮਿਲੇ ਹਨ। ਆਮ ਆਦਮੀ ਪਾਰਟੀ ਦੇ ਆਗੂ ਕਈ ਦਿਨਾਂ ਤੋਂ ਕਹਿ ਰਹੇ ਹਨ ਕਿ ਮੁੱਖ ਮੰਤਰੀ ਈਡੀ ਦੇ ਸੰਮਨਾਂ ਸਬੰਧੀ ਵਕੀਲਾਂ ਤੋਂ ਸਲਾਹ ਲੈ ਰਹੇ ਹਨ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਵੀ ਬੁੱਧਵਾਰ ਨੂੰ ਮੀਡੀਆ ਨੂੰ ਕਿਹਾ ਕਿ ਉਹ ਕਾਨੂੰਨੀ ਰਾਏ ਲੈ ਰਹੇ ਹਨ। ਇਸ ਤੋਂ ਇਲਾਵਾ ‘ਆਪ’ ਨੇ ਆਪਣੇ ਆਗੂਆਂ ਤੇ ਵਰਕਰਾਂ ਨੂੰ ਵੀਰਵਾਰ ਸਵੇਰੇ ਨਵੀਂ ਦਿੱਲੀ ਇਲਾਕੇ ‘ਚ ਕਿਸੇ ਵੀ ਥਾਂ ‘ਤੇ ਇਕੱਠੇ ਹੋਣ ਦਾ ਸੁਨੇਹਾ ਨਹੀਂ ਭੇਜਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।