ਅੱਜ ਵੀ ED ਸਾਹਮਣੇ ਨਹੀਂ ਹੋਣਗੇ ਪੇਸ਼ CM ਕੇਜਰੀਵਾਲ

Rajneet Kaur
3 Min Read

ਨਿਊਜ਼ ਡੈਸਕ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ਰਾਬ ਨੀਤੀ ਘੁਟਾਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ (19 ਫਰਵਰੀ) ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਈਡੀ ਵੱਲੋਂ ਕੇਜਰੀਵਾਲ ਨੂੰ ਇਹ ਛੇਵਾਂ ਸੰਮਨ ਹੈ। ਈਡੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਤੋਂ ਪੁੱਛਗਿੱਛ ਕਰਨਾ ਚਾਹੁੰਦਾ ਹੈ। ਹਾਲਾਂਕਿ, ਆਮ ਆਦਮੀ ਪਾਰਟੀ (ਆਪ) ਨੇ ਈਡੀ ਦੇ ਸੰਮਨਾਂ ਨੂੰ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ। ‘ਆਪ’ ਅਨੁਸਾਰ ਇਹ ਸਾਰੀ ਕਾਰਵਾਈ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਲਈ ਕੀਤੀ ਜਾ ਰਹੀ ਹੈ ਅਤੇ ਦੋਸ਼ ਲਾਇਆ ਹੈ ਕਿ ਈਡੀ ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾ ਕੇ ਗ੍ਰਿਫਤਾਰ ਕਰਨਾ ਚਾਹੁੰਦੀ ਹੈ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈਡੀ ਦੇ ਬਹਾਨੇ ਭਾਜਪਾ ‘ਤੇ ਚੁਟਕੀ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਈਡੀ ਨੂੰ ਰੋਕਿਆ ਜਾਂਦਾ ਹੈ ਅਤੇ ਪੀਐਮਐਲਏ ਦੀ ਧਾਰਾ 45 ਖ਼ਤਮ ਕਰ ਦਿੱਤੀ ਜਾਂਦੀ ਹੈ ਤਾਂ ਅੱਧੀ ਭਾਜਪਾ ਖਾਲੀ ਹੋ ਜਾਵੇਗੀ। ਈਡੀ ਹੀ ਭਾਜਪਾ ਵਿੱਚ ਸ਼ਾਮਿਲ ਹੋਣ ਵਾਲੇ ਆਗੂਆਂ ਲਈ ਜ਼ਿੰਮੇਵਾਰ ਏਜੰਸੀ ਹੈ। ਕੋਈ ਵੀ ਭਾਜਪਾ ‘ਚ ਸ਼ਾਮਲ ਨਹੀਂ ਹੋਵੇਗਾ। ਜੇਕਰ ਪੀਐੱਮਐੱਲਏ ਦੀ ਧਾਰਾ 45 ਨੂੰ ਖ਼ਤਮ ਕਰ ਦਿੱਤਾ ਜਾਂਦਾ ਹੈ ਤਾਂ ਸ਼ਿਵਰਾਜ ਸਿੰਘ ਚੌਹਾਨ ਅਤੇ ਵਸੁੰਧਰਾ ਰਾਜੇ ਵਰਗੇ ਆਗੂ ਆਪਣੀਆਂ ਪਾਰਟੀਆਂ ਬਣਾਉਣਗੇ। ਇਸ ਤੋਂ ਪਹਿਲਾਂ 17 ਫਰਵਰੀ ਨੂੰ ਸੀਐਮ ਅਰਵਿੰਦ ਕੇਜਰੀਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਰੌਜ਼ ਐਵੇਨਿਊ ਕੋਰਟ ਵਿੱਚ ਪੇਸ਼ ਹੋਏ ਸਨ। ਸੁਣਵਾਈ ਦੌਰਾਨ ਈਡੀ ਨੇ ਅਦਾਲਤ ਤੋਂ ਮੰਗ ਕੀਤੀ ਸੀ ਕਿ ਕੇਜਰੀਵਾਲ ਨੂੰ ਅਦਾਲਤ ‘ਚ ਸਰੀਰਕ ਤੌਰ ‘ਤੇ ਹਾਜ਼ਰ ਹੋਣ ਦਾ ਹੁਕਮ ਦਿੱਤਾ ਜਾਵੇ।

ਕੇਜਰੀਵਾਲ ਨੇ ਕਿਹਾ, ‘ਮੈਂ ਸਰੀਰਕ ਤੌਰ ‘ਤੇ ਆਉਣਾ ਚਾਹੁੰਦਾ ਸੀ, ਪਰ ਵਿਧਾਨ ਸਭਾ ‘ਚ ਭਰੋਸੇ ਦਾ ਪ੍ਰਸਤਾਵ ਹੈ। ਇਸ ਦੇ ਨਾਲ ਹੀ ਬਜਟ ਸੈਸ਼ਨ ਚੱਲ ਰਿਹਾ ਹੈ, ਜੋ 1 ਮਾਰਚ ਤੱਕ ਚੱਲੇਗਾ। ਬਜਟ ਸੈਸ਼ਨ ਤੋਂ ਬਾਅਦ ਕੋਈ ਵੀ ਤਰੀਕ ਦਿੱਤੀ ਜਾ ਸਕਦੀ ਹੈ। ਇਸ ਤੋਂ ਬਾਅਦ ਅਦਾਲਤ ਨੇ ਕੇਜਰੀਵਾਲ ਦੀ ਪੇਸ਼ੀ ਲਈ 16 ਮਾਰਚ ਦੀ ਤਰੀਕ ਤੈਅ ਕੀਤੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment