ਚੰਡੀਗੜ੍ਹ: ਪੰਜਾਬ ਵਿੱਚ 2027 ਦੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਪਾਰਟੀ ਵਿੱਚ ਵਾਪਸੀ ਬਾਰੇ ਅਟਕਲਾਂ ਤੇਜ਼ ਹੋ ਗਈਆਂ ਹਨ। ਸਾਬਕਾ CM ਭੁਪਿੰਦਰ ਹੁੱਡਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਭੁਪਿੰਦਰ ਹੁੱਡਾ ਨੇ ਕੈਪਟਨ ਅਮਰਿੰਦਰ ਦੇ ਘਰ ਵਾਪਸੀ ਦੇ ਸੰਕੇਤ ਦਿੱਤੇ ਹਨ। ਭੁਪਿੰਦਰ ਹੁੱਡਾ ਨੇ ਕਿਹਾ ਕਿ ਕੈਪਟਨ ਸਾਹਬ ਸਾਡੇ ਸੰਪਰਕ ‘ਚ ਹਨ। ਉਨ੍ਹਾਂ ਆਖਿਆ ਕਿ ਕੈਪਟਨ ਕਾਂਗਰਸ ਦੇ ਸੀਨਿਅਰ ਆਗੂ ਰਹੇ ਹਨ। ਇਸ ਨਾਲ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਹੁੱਡਾ ਕੈਪਟਨ ਅਮਰਿੰਦਰ ਦੀ ਕਾਂਗਰਸ ਪਾਰਟੀ ਵਿੱਚ ਵਾਪਸੀ ਦੀ ਕੋਸ਼ਿਸ਼ ਕਰ ਰਹੇ ਹਨ।
ਉੱਥੇ ਹੀ ਇਸ ਮਾਮਲੇ ਵਿੱਚ, ਪੰਜਾਬ ਭਾਜਪਾ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਾਲੀਵਾਲ ਨੇ ਕਿਹਾ ਕਿ ਸੰਪਰਕ ਵਿੱਚ ਰਹਿਣਾ ਕੋਈ ਵੱਡੀ ਗੱਲ ਨਹੀਂ ਹੈ। ਰਣਦੀਪ ਸੁਰਜੇਵਾਲਾ ਅਤੇ ਕੁਮਾਰੀ ਸ਼ੈਲਜਾ ਦਾ ਕਹਿਣਾ ਹੈ ਕਿ ਹੁੱਡਾ ਕਿਸੇ ਦੇ ਸੰਪਰਕ ਵਿੱਚ ਨਹੀਂ ਰਹਿੰਦੇ। ਹੁੱਡਾ ਨੇ ਸਿਰਫ਼ ਸੰਪਰਕ ਵਿੱਚ ਹੋਣ ਦੀ ਗੱਲ ਕੀਤੀ ਹੈ; ਇਸ ਤੋਂ ਕੋਈ ਹੋਰ ਅਰਥ ਨਹੀਂ ਕੱਢੇ ਜਾਣੇ ਚਾਹੀਦੇ।

