ਚੰਡੀਗੜ੍ਹ : ਖੇਤੀ ਕਾਨੂੰਨ ਖਿਲਾਫ਼ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਇਸ ਅੰਦੋਲਨ ਨੂੰ ਵਿਰੋਧੀ ਸਿਆਸੀ ਧਿਰਾਂ ਦਾ ਵੀ ਸਾਥ ਮਿਲ ਰਿਹਾ ਹੈ। ਸਾਬਕਾ ਕੈਬਿਨੇਟ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੰਘ ਸਿੱਧੂ ਨੇ ਲੋਕਤੰਤਰ ਦਾ ਮਹੱਤਵ ਦੱਸਦੇ ਹੋਏ ਇੱਕ ਟਵੀਟ ਕੀਤਾ ਹੈ। ਨਵਜੋਤ ਸਿੱਧੂ ਨੇ ਕਿਹਾ ਕਿ – ਲੋਕਾਂ ਨੂੰ ਸਰਕਾਰਾਂ ਤੋਂ ਨਹੀਂ ਸਗੋਂ ਸਰਕਾਰਾਂ ਨੂੰ ਲੋਕਾਂ ਤੋਂ ਡਰਨਾ ਚਾਹੀਦਾ ਹੈ।
ਲੋਕਾਂ ਨੂੰ ਸਰਕਾਰਾਂ ਤੋਂ ਨਹੀਂ ਸਗੋਂ ਸਰਕਾਰਾਂ ਨੂੰ ਲੋਕਾਂ ਤੋਂ ਡਰਨਾ ਚਾਹੀਦਾ ਹੈ।
— Navjot Singh Sidhu (@sherryontopp) January 21, 2021
ਇਸ ਟਵੀਟ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਕਿਸਾਨਾਂ ਦੇ ਹੱਕ ਵਿੱਚ ਵੀ ਨਿੱਤਰੇ ਹਨ। ਨਵਜੋਤ ਸਿੰਘ ਸਿੱਧੂ ਨੇ ਬੀਤੇ ਦਿਨੀ ਇੱਕ ਪ੍ਰੈੱਸ ਕਾਨਫੰਰਸ ਕਰਦੇ ਹੋਏ ਕੇਂਦਰ ਸਰਕਾਰ ‘ਤੇ FCI ਯਾਨੀ ਫੂਡ ਕਾਰਪੋਰੇਸ਼ਨ ਆਫ ਇੰਡੀਆ ਨੂੰ ਬੰਦ ਕਰਨ ਦੇ ਇਲਜ਼ਾਮ ਲਾਏ ਸਨ। ਨਵਜੋਤ ਸਿੱਧੂ ਨੇ ਕਿਹਾ ਸੀ ਕਿ ਮੋਦੀ ਸਰਕਾਰ FCI ਨੂੰ ਖ਼ਤਮ ਕਰਕੇ ਕੁਝ ਘਰਾਣਿਆਂ ਨੂੰ ਲਾਭ ਦੇਣਾ ਚਾਹੁੰਦੀ ਹੈ।
ਸਿੱਧੂ ਨੇ ਕਿਹਾ ਕਿ ਸੀ ਕਿ ਸਾਲ 2014 ‘ਚ FCI ‘ਤੇ 94,000 ਕਰੋੜ ਰੁਪਏ ਦਾ ਕਰਜ਼ਾ ਸੀ। ਨਰੇਂਦਰ ਮੋਦੀ ਦੇ ਹੁਣ ਤਕ ਦੇ ਕਾਰਜਕਾਲ ਦੌਰਾਨ ਇਹ ਕਰਜ਼ਾ 4 ਲੱਖ ਕਰੋੜ ਤਕ ਪਹੁੰਚ ਗਿਆ ਹੈ।