ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ ਵਿਕੀਪੀਡੀਆ ਨੂੰ ਅਦਾਲਤ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ, ਜਿਸ ਵਿੱਚ ਏਐਨਆਈ ਦੇ ਵਿਕੀਪੀਡੀਆ ਪੰਨੇ ‘ਤੇ ਸੰਪਾਦਨ ਕਰਨ ਵਾਲੇ ਲੋਕਾਂ ਬਾਰੇ ਜਾਣਕਾਰੀ ਦਾ ਖੁਲਾਸਾ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ।
ਕੋਰਟ ਨੇ ਕਿਹਾ, “ਜੇਕਰ ਤੁਹਾਨੂੰ ਭਾਰਤ ਪਸੰਦ ਨਹੀਂ ਹੈ, ਤਾਂ ਕਿਰਪਾ ਕਰਕੇ ਭਾਰਤ ਵਿਚ ਕੰਮ ਨਾ ਕਰੋ… ਅਸੀਂ ਸਰਕਾਰ ਨੂੰ ਭਾਰਤ ਵਿੱਚ ਵਿਕੀਪੀਡੀਆ ਨੂੰ ਬਲਾਕ ਕਰਨ ਲਈ ਕਹਾਂਗੇ।” ਨਿਊਜ਼ ਏਜੰਸੀ ਏਐਨਆਈ ਮੀਡੀਆ ਪ੍ਰਾਈਵੇਟ ਲਿਮਟਿਡ ਨੇ ਕਥਿਤ ਤੌਰ ‘ਤੇ ਅਪਮਾਨਜਨਕ ਵਰਣਨ ਨੂੰ ਲੈ ਕੇ ਵਿਕੀਪੀਡੀਆ ਦੇ ਖਿਲਾਫ਼ ਦਿੱਲੀ ਹਾਈ ਕੋਰਟ ਦੇ ਸਾਹਮਣੇ ਮੁਕੱਦਮਾ ਦਾਇਰ ਕੀਤਾ ਹੈ।
ANI ਨੇ ਵਿਕੀਪੀਡੀਆ ਨੂੰ ਪਲੇਟਫਾਰਮ ‘ਤੇ ਨਿਊਜ਼ ਏਜੰਸੀ ਦੇ ਪੰਨੇ ‘ਤੇ ਕਥਿਤ ਤੌਰ ‘ਤੇ ਅਪਮਾਨਜਨਕ ਸਮੱਗਰੀ ਪ੍ਰਕਾਸ਼ਿਤ ਕਰਨ ਤੋਂ ਰੋਕਣ ਦੀ ਮੰਗ ਕੀਤੀ ਹੈ। ਏਜੰਸੀ ਨੇ ਸਮੱਗਰੀ ਨੂੰ ਹਟਾਉਣ ਦੀ ਵੀ ਮੰਗ ਕੀਤੀ ਹੈ। ਇਸ ਤੋਂ ਇਲਾਵਾ, ANI ਨੇ ਵਿਕੀਪੀਡੀਆ ਤੋਂ 2 ਕਰੋੜ ਰੁਪਏ ਹਰਜਾਨੇ ਦੀ ਮੰਗ ਕੀਤੀ ਹੈ।
ਏਐਨਆਈ ਨੇ ਵਿਕੀਪੀਡੀਆ ਤੇ ਕੀਤਾ ਹੈ ਮਾਣਹਾਨੀ ਦਾ ਮੁਕੱਦਮਾ
ਨਿਊਜ਼ ਏਜੰਸੀ ਏਐਨਆਈ ਨੇ ਵਿਕੀਪੀਡੀਆ ਖ਼ਿਲਾਫ਼ 2 ਕਰੋੜ ਰੁਪਏ ਦਾ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ। ANI ਦਾ ਆਰੋਪ ਹੈ ਕਿ ਵਿਕੀਪੀਡੀਆ ਆਪਣੇ ਪਲੇਟਫਾਰਮ ‘ਤੇ ਲੋਕਾਂ ਨੂੰ ਅਪਮਾਨਜਨਕ ਸੰਪਾਦਨ ਕਰਨ ਦੀ ਇਜਾਜ਼ਤ ਦੇ ਰਿਹਾ ਹੈ। ਇਸ ਮਾਮਲੇ ਵਿੱਚ ਉਨ੍ਹਾਂ ਨੇ ਦਿੱਲੀ ਹਾਈ ਕੋਰਟ ਵਿੱਚ ਕੇਸ ਦਾਇਰ ਕੀਤਾ ਸੀ ਅਤੇ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਵਿਕੀਪੀਡੀਆ ਨੂੰ ਸੰਮਨ ਜਾਰੀ ਕੀਤਾ ਸੀ।
- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।