ਨਵੀਂ ਦਿੱਲੀ: ਦੇਸ਼ ਵਿੱਚ ਮੌਸਮ ਬਦਲਣ ਦੇ ਨਾਲ ਹੀ ਪ੍ਰਦੂਸ਼ਣ ਵੀ ਵਧਣ ਲੱਗਿਆ ਹੈ। ਸਰਦੀਆਂ ਸ਼ੁਰੂ ਹੋ ਰਹੀਆਂ ਹਨ, ਏਸੀ ਕੁੱਲਰ ਬੰਦ ਹੋਣ ਲੱਗੇ ਹਨ। ਜਿਵੇਂ ਜਿਵੇਂ ਤਾਪਮਾਨ ਹੇਠਾਂ ਡਿੱਗਦਾ ਜਾ ਰਿਹਾ ਹੈ, ਉਵੇਂ ਹੀ ਹਵਾ ਦਾ ਪ੍ਰਦੂਸ਼ਣ ਵੀ ਵਧਣ ਲੱਗਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਜਿੰਨੀ ਜ਼ਿਆਦਾ ਹਵਾ ਪ੍ਰਦੂਸ਼ਿਤ ਹੋਵੇਗੀ, ਕੋਰੋਨਾ ਵਾਇਰਸ ਓਨਾ ਹੀ ਮਜ਼ਬੂਤ ਹੋਵੇਗਾ।
ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ, ਕਿ ਹਰਿਆਣਾ ਦੀ ਹੱਦ ਨਾਲ ਲੱਗਦੇ ਰਾਜਸਥਾਨ ਦਾ ਉਦਯੋਗਿਕ ਸ਼ਹਿਰ ਤਿਵਾੜੀ ਸਭ ਤੋਂ ਵੱਧ ਪ੍ਰਦੂਸ਼ਿਤ ਰਿਹਾ। ਤਿਵਾੜੀ ਵਿੱਚ ਏਅਰ ਕੁਆਲਿਟੀ ਇੰਡੈਕਸ 311 ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ ਸ਼ਨੀਵਾਰ ਇਸ ਸ਼ਹਿਰ ਦਾ ਏਅਰ ਕੁਆਲਿਟੀ ਇੰਡੈਕਸ 264 ਤੱਕ ਸੀ।
ਇਸੇ ਤਰ੍ਹਾਂ ਦਿੱਲੀ ਵਿੱਚ ਏਅਰ ਕੁਆਲਿਟੀ ਇੰਡੈਕਸ ਇੱਕ 184 ਦਰਜ ਕੀਤਾ ਗਿਆ ਜੋ ਮੱਧ ਸ਼੍ਰੇਣੀ ਵਿੱਚ ਆਉਂਦਾ ਹੈ। ਇਸ ਤਰ੍ਹਾਂ ਗਾਜ਼ੀਆਬਾਦ ਵਿੱਚ 222, ਗ੍ਰੇਟਰ ਨੋਇਡਾ ਵਿੱਚ 204 ਜੋ ਖਰਾਬ ਸ਼੍ਰੇਣੀ ਵਿੱਚ ਆਉਂਦੇ ਹਨ। ਇਸ ਤੋਂ ਇਲਾਵਾ ਗੁਰੂਗ੍ਰਾਮ ਵਿੱਚ 169 ਅਤੇ ਨੋਇਡਾ ਵਿੱਚ 176 ਏਅਰ ਕੁਆਲਿਟੀ ਇੰਡੈਕਸ ਦਰਜ ਕੀਤਾ ਗਿਆ ਇਹ ਸਥਿਤੀ ਹਾਲੇ ਤੱਕ ਮੱਧ ਸ਼੍ਰੇਣੀ ਵਿੱਚ ਆਉਂਦੀ ਹੈ ।