ਦੇਸ਼ ‘ਚ ਫਿਰ ਵਧਣ ਲੱਗੇ ਕੋਰੋਨਾ ਦੇ ਮਾਮਲੇ, ਕੁੱਲ ਅੰਕੜਾ 80 ਲੱਖ ਪਾਰ

TeamGlobalPunjab
1 Min Read

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਹਰ ਰੋਜ਼ ਦੇ ਮਾਮਲਿਆਂ ਵਿੱਚ ਗਿਰਾਵਟ ਤੋਂ ਬਾਅਦ ਪਿਛਲੇ ਦੋ ਦਿਨਾਂ ਤੋਂ ਵਾਧਾ ਹੋ ਰਿਹਾ ਹੈ। ਬੁੱਧਵਾਰ ਦੇ ਮੁਕਾਬਲੇ ਵੀਰਵਾਰ ਨੂੰ ਕੋਵਿਡ-19 ਦੇ ਨਵੇਂ ਮਾਮਲਿਆਂ ਦੀ ਗਿਣਤੀ ਵਧੀ ਹੈ। ਬੁੱਧਵਾਰ ਨੂੰ ਜਿੱਥੇ 43,893 ਨਵੇਂ ਮਾਮਲੇ ਸਾਹਮਣੇ ਆਏ ਸਨ। ਉਥੇ ਹੀ ਪਿਛਲੇ 24 ਘੰਟਿਆਂ ਵਿੱਚ ਸੰਕਰਮਣ ਦੇ 49,881 ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਦੇਸ਼ ਵਿੱਚ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 73 ਲੱਖ ਤੋਂ ਪਾਰ ਪਹੁੰਚ ਗਈ ਹੈ। ਵਾਇਰਸ ਕਾਰਨ 517 ਲੋਕਾਂ ਦੀ ਮੌਤ ਹੋਈ ਹੈ।

ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 49,881 ਨਵੇਂ ਮਾਮਲੇ ਸਾਹਮਣੇ ਆਏ ਹਨ ਉੱਥੇ ਹੀ ਇਸ ਦੌਰਾਨ 517 ਲੋਕਾਂ ਦੀ ਮੌਤ ਹੋਈ ਹੈ। ਕੋਵਿਡ-19 ਦੇ ਚਲਦੇ ਹੁਣ ਤੱਕ ਦੇਸ਼ ਵਿੱਚ 80,40,203 ਲੋਕ ਸੰਕਰਮਿਤ ਹੋ ਚੁੱਕੇ ਹਨ।

ਅੰਕੜਿਆਂ ਅਨੁਸਾਰ ਹੁਣ ਤੱਕ ਦੇਸ਼ ਵਿੱਚ 73 ਲੱਖ ਤੋਂ ਜਿਆਦਾ ਮਰੀਜ਼ ਸਿਹਤਯਾਬ ਹੋ ਚੁੱਕੇ ਹਨ।

- Advertisement -
Share this Article
Leave a comment