ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਤੇਜੀ ਨਾਲ ਵੱਧ ਰਹੇ ਹਨ। ਬੀਤੇ 24 ਘੰਟੇ ਦੌਰਾਨ ਲਗਭਗ 16 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 465 ਲੋਕਾਂ ਦੀ ਇਸ ਦੌਰਾਨ ਮੌਤ ਵੀ ਹੋਈ ਹੈ। ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵਧਣ ਨਾਲ ਸਿਹਤਯਾਬ ਹੋਣ ਵਾਲੇ ਲੋਕਾਂ ਦਾ ਗਰਾਫ ਵੀ ਤੇਜੀ ਨਾਲ ਵੱਧ ਰਿਹਾ ਹੈ। ਹੁਣ ਤੱਕ 2.58 ਲੱਖ ਤੋਂ ਜ਼ਿਆਦਾ ਲੋਕ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਪੰਜ ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ।
ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਦੇ ਅਨੁਸਾਰ, ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ 15,968 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 456 ਲੋਕਾਂ ਦੀ ਮੌਤ ਹੋਈ ਹੈ। ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 4 ਲੱਖ 56 ਹਜ਼ਾਰ 183 ਹੋ ਗਈ ਹੈ। ਇਸ ‘ਚੋਂ 1 ਲੱਖ 83 ਹਜਾਰ 22 ਐਕਟਿਵ ਕੇਸ ਹਨ ਅਤੇ ਹੁਣ ਤੱਕ 2 ਲੱਖ 58 ਹਜ਼ਾਰ 685 ਲੋਕ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਮਹਾਮਾਰੀ ਨਾਲ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਵਧ ਕੇ 14,476 ਪਹੁੰਚ ਗਈ ਹੈ।
15,968 new #COVID19 cases in India in the last 24 hours, as on 24th June, 2020, 8 AM. Statewise distribution in the map👇🏼#StaySafe #IndiaWillWin
Via @MoHFW_INDIA pic.twitter.com/Tiej7NEcMs
— #IndiaFightsCorona (@COVIDNewsByMIB) June 24, 2020