‘ਆਪ’ ਦੀ ਸਰਕਾਰ ਬਣਨ ‘ਤੇ ਪੰਜਾਬ ਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਇਨਸਾਫ ਦਿੱਤਾ ਜਾਵੇਗਾ: ਹਰਪਾਲ ਚੀਮਾ

TeamGlobalPunjab
3 Min Read

ਫਰੀਦਕੋਟ/ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵਾਅਦਾ ਕੀਤਾ ਕਿ ਜਦੋਂ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ‘ਚ ਬਣੇਗੀ ਤਾਂ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਇਨਸਾਫ ਮੰਗ ਰਹੇ ਸਿੱਖਾਂ ਉਤੇ ਅੱਤਿਆਚਾਰ ਕਰਨ ਵਾਲੇ ਜਿੰਮੇਵਾਰ ਲੋਕਾਂ ਨੂੰ ਜੇਲ੍ਹਾਂ ਵਿੱਚ ਸੁਟਿਆ ਜਾਵੇਗਾ ਅਤੇ ਪੰਜਾਬ ਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਇਨਸਾਫ ਦਿੱਤਾ ਜਾਵੇਗਾ।

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਹੋਰ ਆਗੂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਏ ਅਤੇ ਉਨ੍ਹਾਂ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਮਾਮਲੇ ‘ਚ ਇਨਸਾਫ ਲੈਣ ਲਈ ਕੀਤੀ ਗਈ ਅਰਦਾਸ ਵਿੱਚ ਸਮੂਲੀਅਤ ਕੀਤੀ। ਇਸ ਤੋਂ ਬਾਅਦ ਸਮੁਚੀ ਟੀਮ ਨੇ ਪਿੰਡ ਸਰਾਵਾਂ ਜਾ ਕੇ ਗੋਲੀਕਾਂਡ ਵਿੱਚ ਮਾਰੇ ਗਏ ਇੱਕ ਨੌਜਵਾਨ ਦੇ ਪਰਿਵਾਰ ਨੇ ਮੁਲਾਕਤ ਕੀਤੀ।

ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਇਨਸਾਫ ਮੰਗ ਰਹੇ ਦੋ ਸਿੱਖ ਨੌਜਵਾਨਾਂ ਨੂੰ ਪੁਲੀਸ ਵੱਲੋ ਕਤਲ ਕੀਤੇ ਜਾਣ ਨੂੰ ਛੇ ਸਾਲ ਤੋਂ ਜਅਿਾਦਾ ਦਾ ਸਮਾਂ ਹੋ ਗਿਆ ਹੈ, ਪਰ ਗੁਰੂ ਨਾਨਕ ਨਾਮ ਲੇਵਾ ਸੰਗਤ, ਪੀੜਤ ਪਰਿਵਾਰਾਂ ਅਤੇ ਪੰਜਾਬ ਦੇ ਲੋਕਾਂ ਨੂੰ ਇਨਾਂ ਮਾਮਲਿਆਂ ਵਿੱਚ ਇਨਸਾਫ ਨਹੀਂ ਮਿਲਿਆ ਹੈ। ਚੀਮਾ ਨੇ ਕਿਹਾ ਕਿ ਪੰਜਾਬ ਦਾ ਬੱਚਾ ਬੱਚਾ ਜਾਣਦਾ ਹੈ ਕਿ ਸਾਲ 2015 ਵਿੱਚ ਗੁਰੂ ਸਾਹਿਬ ਦੀ ਬੇਅਦਬੀ ਅਤੇ ਗੋਲੀਕਾਂਡ ਲਈ ਉਸ ਸਮੇਂ ਦੀ ਸਮੁੱਚੀ ਸਰਕਾਰ, ਤਤਕਾਲੀ ਮੁੱਖ ਮੰਤਰੀ, ਗ੍ਰਹਿ ਮੰਤਰੀ, ਪੰਜਾਬ ਪੁਲੀਸ ਦਾ ਮੁੱਖੀ ਅਤੇ ਜਲ੍ਹਿੇ ਦਾ ਐਸ.ਐਸ.ਪੀ ਜੰਿਮੇਵਾਰ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾ ਦੌਰਾਨ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾਧੀ ਸੀ ਕਿ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਸਿੱਖਾਂ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਸੁਟਿਆ ਜਾਵੇਗਾ, ਲੇਕਿਨ ਕੈਪਟਨ ਅਮਰਿੰਦਰ ਸਿੰਘ ਨੇ ਇਨਾਂ ਦੁਰਘਟਨਾਵਾਂ ਲਈ ਜੰਿਮੇਵਾਰ ਦੋਸੀਆਂ ਨੂੰ ਵਿਸੇਸ ਜਾਂਚ ਕਮੇਟੀਆਂ ਅਤੇ ਅਦਾਲਤੀ ਪ੍ਰਕਿਰਿਆ ਰਾਹੀਂ ਬਚਾਉਣ ਦਾ ਹੀ ਕੰਮ ਕੀਤਾ ਹੈ।

ਹਰਪਾਲ ਸਿੰਘ ਚੀਮਾ ਨੇ ਦੋਸ ਲਇਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਪੰਜਾਬ ਦੀ ਸੱਤਾ ਵਿੱਚ ਆ ਕੇ ਇੱਕ ਦੂਜੇ ਨੂੰ ਬਚਾਉਣ ਦਾ ਹੀ ਕੰਮ ਕਰਦੇ ਹਨ। ਕੈਪਟਨ ਦੀ ਸਰਕਾਰ ਅਤੇ ਸਾਰੀ ਸਰਕਾਰੀ ਮਸੀਨਰੀ ਗੁਰੂ ਦੀ ਬੇਅਦਬੀ ਅਤੇ ਸਿੱਖਾਂ ਦੇ ਕਾਤਲਾਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਰਾ ਪੰਜਾਬ ਬੇਅਦਬੀ ਤੇ ਗੋਲੀਕਾਂਡ ਮਾਮਲਿਆਂ ‘ਚ ਇਨਸਾਫ ਹੋਣ ਦੀ ਉਮੀਦ ਲਾਈ ਬੈਠਾ ਸੀ, ਉਸੇ ਸਮੇਂ ਕੈਪਟਨ ਦਾ ਐਡਵੋਕੇਟ ਜਨਰਲ ਅਤੁਲ ਨੰਦਾ ਛੁੱਟੀ ਲੈ ਕੇ ਘਰ ਬੈਠ ਗਿਆ ਅਤੇ ਬਾਹਰੋਂ ਲਿਆ ਕੇ ਕੋਈ ਸਧਾਰਨ ਵਕੀਲ ਅਦਾਲਤ ਵਿੱਚ ਭੇਜ ਦਿੱਤਾ, ਜਿਸ ਕਾਰਨ ਸਿੱਖ ਸੰਗਤਾਂ ਅਤੇ ਪੰਜਾਬ ਦੇ ਪੱਲੇ ਨਿਰਾਸਾ ਹੀ ਪਈ। ਚੀਮਾ ਨੇ ਕਿਹਾ ਕਿ ਇਹ ਸਭ ਕੁੱਝ ਕੈਪਟਨ ਨੇ ਇੱਕ ਸਾਜਿਸ ਤਹਿਤ ਕੀਤਾ ਹੈ। ਐਡਵੋਕੇਟ ਅਤੁਲ ਨੰਦਾ ਕੈਪਟਨ ਅਤੇ ਬਾਦਲਾਂ ਵਿਚਕਾਰ ਇੱਕ ਵਿਚੋਲੇ ਵਜੋਂ ਕੰਮ ਕਰਦਾ ਹੈ, ਇਸੇ ਲਈ ਹੁਣ ਤੱਕ ਬਣਾਈਆਂ ਗਈਆਂ ਸਿੱਟਾਂ ਬੇਸਿੱਟਾਂ ਸਾਬਤ ਹੋਈਆਂ ਹਨ।

- Advertisement -

Share this Article
Leave a comment