ਭਾਰਤ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 64,553 ਨਵੇਂ ਮਾਮਲੇ, ਮੌਤਾਂ ਦੀ ਗਿਣਤੀ 48,000 ਪਾਰ

TeamGlobalPunjab
2 Min Read

ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਭਾਰਤ ਵਿੱਚ 24 ਘੰਟਿਆਂ ਦੌਰਾਨ ਕੋਵਿਡ-19 ਦੇ 64,553 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਦੇ ਨਾਲ ਦੇਸ਼ ਵਿੱਚ ਕੋਰੋਨਾ ਦੇ ਕੇਸਾਂ ਦੀ ਗਿਣਤੀ 24,61,191 ਤੱਕ ਪਹੁੰਚ ਗਈ ਹੈ। ਹੁਣ ਤੱਕ ਕੁੱਲ 17,51,556 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ, 6,61,595 ਕੇਸ ਐਕਟਿਵ ਹਨ। ਪਿਛਲੇ 24 ਘੰਟਿਆਂ ਵਿੱਚ ਇਸ ਬਿਮਾਰੀ ਨਾਲ 1,007 ਮਰੀਜਾਂ ਦੀ ਮੌਤ ਹੋਈ ਹੈ ਅਤੇ ਹੁਣ ਤੱਕ 48,040 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿੱਚ ਕੋਰੋਨਾ ਸੰਕਰਮਣ ਵਧਣ ਦੀ ਰਫਤਾਰ ਹੁਣ ਅਮਰੀਕਾ ਅਤੇ ਬ੍ਰਾਜ਼ੀਲ ਵਰਗੀ ਹੋ ਗਈ ਹੈ।

ਭਾਰਤ ਵਿੱਚ ਇੱਕ ਦਿਨ ‘ਚ 56,000 ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਇਹ ਹੁਣ ਤੱਕ ਇੱਕ ਦਿਨ ਵਿੱਚ ਠੀਕ ਹੋਣ ਵਾਲੇ ਸਭ ਤੋਂ ਜ਼ਿਆਦਾ ਮਰੀਜ਼ ਹਨ। ਅੰਕੜਿਆਂ ਦੇ ਹਿਸਾਬ ਨਾਲ ਵੇਖਿਆ ਜਾਵੇ ਤਾਂ ਇਸ ਦੇ ਨਾਲ ਭਾਰਤ ਦਾ ਰਿਕਵਰੀ ਰੇਟ 70 ਫ਼ੀਸਦੀ ਤੱਕ ਪਹੁੰਚ ਗਿਆ ਹੈ।

ਭਾਰਤ ਵਿੱਚ ਠੀਕ ਹੋ ਰਹੇ ਮਾਮਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਜੁਲਾਈ ਦੇ ਪਹਿਲੇ ਹਫਤੇ ਵਿੱਚ ਹਰ ਰੋਜ਼ ਲਗਭਗ 15 ਹਜਾਰ ਲੋਕ ਠੀਕ ਹੋ ਰਹੇ ਸਨ ਅਤੇ ਅਗਸਤ ਦੇ ਪਹਿਲੇ ਹਫਤੇ ਵਿੱਚ ਇਹ ਗਿਣਤੀ 50 ਹਜਾਰ ਤੋਂ ਪਾਰ ਚਲੀ ਗਈ। ਲਗਾਤਾਰ ਰਿਕਵਰ ਹੋ ਰਹੇ ਮਰੀਜ਼ਾਂ ਦੇ ਨਾਲ ਕੁੱਲ ਰਿਕਵਰ ਹੋਏ ਮਰੀਜ਼ਾਂ ਦੀ ਗਿਣਤੀ 16 ਲੱਖ ਤੋਂ ਪਾਰ ਪਹੁੰਚ ਚੁੱਕੀ ਹੈ। ਦੇਸ਼ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 643,948 ਹੈ ਜੋ ਕੁੱਲ ਮਾਮਲਿਆਂ ਦਾ ਸਿਰਫ 27 ਫ਼ੀਸਦੀ ਹੈ।

Share This Article
Leave a Comment