ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸਾਸ਼ਕ ਬਨਵਾਰੀ ਲਾਲ ਪਰੋਹਿਤ ਦੀ ਅਗਵਾਈ ਹੇਠ ਅੱਜ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਵੱਖ-ਵੱਖ ਵਿਸ਼ਿਆਂ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਲ ਮੀਟਿੰਗ ਹੋਈ। ਮੀਟਿੰਗ ਵਿਚ ਹਰਿਆਣਾ ਦੇ ਕਾਲਜਾਂ ਦੀ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨਾਲ ਏਫਲੀਏਸ਼ਨ ਦੇ ਵਿਸ਼ਾ ‘ਤੇ ਵਿਸਤਾਰ ਨਾਲ ਚਰਚਾ ਹੋਈ। ਇਸ ਨਾਲ ਸਬੰਧਿਤ ਅਗਲੇ ਦੌਰ ਦੀ ਮੀਟਿੰਗ 3 ਜੁਲਾਈ ਸਵੇਰੇ 11 ਵਜੇ ਹੋਵੇਗੀ।
ਬਨਵਾਰੀ ਲਾਲ ਪਰੋਹਿਤ ਨੇ ਕਿਹਾ ਕਿ ਭਾਰਤ ਦੀ ਸਭਿਆਚਾਰਕ ਸਿਖਿਆ ਦਾ ਪ੍ਰਚਾਰ-ਪ੍ਰਸਾਰ ਕਰਨ ਦੀ ਰਹੀ ਹੈ। ਤਕਸ਼ਾਸ਼ਿਲਾ ਅਤੇ ਨਾਲੰਦਾ ਯੂਨੀਵਰਸਿਟੀ ਵਿਚ ਪੂਰੇ ਵਿਸ਼ਵ ਤੋਂ ਲੋਕ ਸਿਖਿਆ ਗ੍ਰਹਿਣ ਕਰਨ ਆਉਂਦੇ ਸਨ। ਇਸ ਲਈ ਬੱਚਿਆਂ ਨੂੰ ਸਿਖਿਆ ਦੇ ਮੌਕੇ ਦੇਣਾ ਇਕ ਸਕਾਰਤਮਕ ਸੋਚ ਹੈ। ਇਸ ਲਈ ਪੰਜਾਬ ਯੂਨੀਵਰਸਿਟੀ ਨਾਲ ਹਰਿਆਣਾ ਦੇ ਕਾਲਜਾਂ ਨੂੰ ਏਫਲੀਏਸ਼ਨ ਦੇਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ 3 ਜਿਲ੍ਹਿਆਂ ਪੰਚਕੂਲਾ, ਅੰਬਾਲਾ ਅਤੇ ਯਮੁਨਾਨਗਰ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਤੋਂ ਏਫਲੀਏਸ਼ਨ ਦੇ ਵਿਕਲਪ ਦੇਣਾ ਚਾਹੀਦਾ ਹੈ।
ਹਰਿਆਣਾ ਦੇ ਜਿਲ੍ਹਿਆਂ ਦੇ ਨਾਂਲ ਹੀ ਪੰਜਾਬ ਦੇ ਮੋਹਾਲੀ ਅਤੇ ਰੋਪੜ ਦੇ ਕਾਲਜਾਂ ਨੂੰ ਵੀ ਪੰਜਾਬ ਯੂਨੀਵਰਸਿਟੀ ਤੋਂ ਏਫਲੀਏਸ਼ਨ ਦਿੱਤੀ ਜਾਣੀ ਚਾਹੀਦੀ ਹੈ – ਮਨੋਹਰ ਲਾਲ
ਮੀਟਿੰਗ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਵਿਦਿਆਰਥੀਆਂ ਦੇ ਹਿੱਤਾਂ ਲਈ ਰਾਜ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਤੋਂ ਏਫਲੀਏਸ਼ਨ ਦਾ ਵਿਕਲਪ ਦਿੱਤਾ ਜਾਣਾ ਚਾਹੀਦਾ ਹੈ। ਦੋਵਾਂ ਸੂਬੇ ਸ਼ਾਂਤੀਪੂਰਨ ਢੰਗ ਨਾਲ ਅੱਗੇ ਵੱਧਣਗੇ।
ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਦੇ 3 ਜਿਲ੍ਹਿਆਂ ਪੰਚਕੂਲਾ, ਅੰਬਾਲਾ ਅਤੇ ਯਮੁਨਾਨਗਰ ਦੇ ਕਾਲਜਾਂ ਦੇ ਨਾਲ-ਨਾਲ ਪੰਜਾਬ ਦੇ ਮੋਹਾਲੀ ਅਤੇ ਰੋਪੜ ਜਿਲ੍ਹੇ ਦੇ ਕਾਲਜਾਂ ਨੁੰ ਵੀ ਪੰਜਾਬ ਯੂਨੀਵਰਸਿਟੀ , ਚੰਡੀਗੜ੍ਹ ਤੋਂ ਏਫਲੀਏਸ਼ਨ ਦਿੱਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਨੇ ਕਿਹਾ ਕਿ ਦਿੱਲੀ ਯੂਨੀਵਰਸਿਟੀ ਆਪਣਾ ਕੈਂਪਸ ਹਰਿਆਣਾ ਵਿਚ ਬਣਾ ਰਹੇ ਹਨ। ਇਸ ਤੋਂ ਇਲਾਵਾ, ਆਈਆਈਟੀ, ਦਿੱਲੀ ਦਾ ਕੈਂਪਸ ਵੀ ਹਰਿਆਣਾ ਵਿਚ ਬਣ ਰਿਹਾ ਹੈ। ਸਿਖਿਆ ਦਾ ਵਿਸਤਾਰ ਕਰਨ ਨਾਲ ਬੱਚਿਆਂ ਨੂੰ ਕਹੀ ਮੌਕੇ ਮਿਲਣਗੇ। ਕਾਲਜ ਦੇ ਏਫਲੀਏਸ਼ਨ ਨਾਲ ਹਰਿਆਣਾ ਦੇ ਵਿਦਿਆਰਥੀਆਂ ਨੂੰ ਮੌਕੇ ਮਿਲਣਗੇ।