GST ਵਸੂਲੀ ਚ ਹੋਏ ਵਾਧੇ ਨਾਲ ਪੰਜਾਬ ਸਰਕਾਰ ਹੋਈ ਮਾਲੋਮਾਲ

Rajneet Kaur
2 Min Read

ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਚ ਸੱਤਾ ਵਿੱਚ ਮੌਜੂਦ ਹੈ। ਪਿਛਲੀਆਂ ਪੰਜਾਬ ਸਰਕਾਰਾਂ ਹਮੇਸ਼ਾ ਪੰਜਾਬ ਦੇ ਖਜ਼ਾਨੇ ਦੇ ਖਾਲੀ ਹੋਣ ਦਾ ਦਾਅਵਾ ਕਰਦੀਆਂ ਰਹੀਆਂ ਹਨ। ਪਰੰਤੂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਮੇਸ਼ਾ ਪੰਜਾਬ ਦੇ ਖਜ਼ਾਨੇ ਨੂੰ ਭਰਨ ਦਾ ਦਾਅਵਾ ਕੀਤਾ ਜਾਂਦਾ ਰਿਹਾ ਹੈ। ਜਿਸ ਦੇ ਚਲਦਿਆਂ ਪੰਜਾਬ ਵਿੱਚ GST ਚ ਵਸੂਲੀ ਦੀ ਦਰ ਵਧੀ ਹੈ। ਇਹ ਵਸੂਲੀ ਦਰ 28.2 ਫ਼ੀਸਦੀ ਤੱਕ ਵਧੀ ਹੈ। ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਸਤੂ ਤੇ ਸੇਵਾਵਾਂ ਦਰ ਭਾਵ ਜੀ.ਐੱਸ.ਟੀ. ਦੇ ਮਾਲੀਏ ਵਿੱਚ ਵਿੱਤੀ ਵਰ੍ਹੇ 2023-24 ਦੇ ਪਹਿਲੇ ਪੰਜ ਮਹੀਨਿਆਂ ਦੌਰਾਨ 28.2 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ।

ਇਸ ਵਿੱਤੀ ਵਾਧੇ ਦੇ ਪੰਜਾਬ ਦੇ ਵਿਕਾਸ ਉੱਤੇ ਬਹੁਤ ਚੰਗਾ ਪ੍ਰਭਾਵ ਪੈਣ ਦੀ ਸੰਭਾਵਨਾ ਜਤਾਈ ਜਾ ਸਕਦੀ ਹੈ। ਉਨ੍ਹਾਂ ਨੇ ਦੱਸਿਆ ਕਿ ਵਿੱਤੀ ਵਰ੍ਹੇ 2022-23 ਦੇ ਪਹਿਲੇ ਪੰਜ ਮਹੀਨਿਆਂ ਦੌਰਾਨ GST ਤੋਂ ਇਕੱਤਰ ਕੀਤੇ ਗਏ ਕੁੱਲ 6648.89 ਕਰੋੜ ਰੁਪਏ ਦੇ ਮਾਲੀਏ ਦੇ ਮੁਕਾਬਲੇ ਮੌਜੂਦਾ ਸਾਲ ‘ਚ ਅਗਸਤ ਮਹੀਨੇ ਦੇ ਅੰਤ ਤੱਕ ਕੁੱਲ 8524.17 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਹੈ।

ਵਿੱਤ ਮੰਤਰੀ ਨੇ ਦੱਸਿਆ ਕਿ ਵਿੱਤੀ ਵਰ੍ਹੇ 2022-23 ਦੇ ਮੁਕਾਬਲੇ ਵਿੱਤੀ ਵਰ੍ਹੇ 2023-24 ਦੌਰਾਨ GST ਆਬਕਾਰੀ, ਵੈਟ, ਸੀ.ਐੱਸ.ਟੀ. ਅਤੇ ਪੀ.ਐੱਸ.ਡੀ.ਟੀ. ਤੋਂ ਇਕੱਠੇ ਹੋਏ ਕੁੱਲ ਮਾਲੀਏ ਚ 17.49 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਸਾਲ 2022-23 ਦੇ ਪਹਿਲੇ ਪੰਜ ਮਹੀਨਿਆਂ ਦੌਰਾਨ ਉਪਰੋਕਤ ਵਸੀਲਿਆਂ ਤੋਂ ਕੁੱਲ 13116.36 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਸੀ ਜਦੋਂ ਕਿ ਮੌਜੂਦਾ ਵਿੱਤੀ ਵਰ੍ਹੇ ਦੌਰਾਨ 2293.67 ਕਰੋੜ ਰੁਪਏ ਦਾ ਵਾਧਾ ਦਰਜ ਕਰਦਿਆਂ ਕੁੱਲ 15410.03 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ।

ਵਿੱਤੀ ਵਰ੍ਹੇ 2023-24 ਦੇ ਪਹਿਲੇ ਪੰਜ ਮਹੀਨਿਆਂ ਦੌਰਾਨ ਵੀ ਆਬਕਾਰੀ ਤੋਂ ਪ੍ਰਾਪਤ ਮਾਲੀਏ ਨੇ ਵਿੱਤੀ ਵਰ੍ਹੇ 2022-23 ਦੇ ਮੁਕਾਬਲੇ 7.69 ਫ਼ੀਸਦੀ ਦਾ ਵਾਧਾ ਦਰਜ ਕੀਤਾ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment