ਚੰਡੀਗਡ਼੍ਹ : ਬਦਲਾਅ ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਵੱਡੇ ਦਾਅਵੇ ਅਤੇ ਵੱਡੇ ਵਾਅਦੇ ਕੀਤੇ ਜਾਂਦੇ ਹਨ। ਜਿਸ ਦੇ ਚੱਲਦਿਆਂ ਹੁਣ ਨਵੀਂ ਆਬਕਾਰੀ ਨੀਤੀ ਆਮ ਆਦਮੀ ਪਾਰਟੀ ਵੱਲੋਂ ਲਿਆਂਦੀ ਗਈ ਹੈ । ਜਿਸ ਬਾਬਤ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਣਕਾਰੀ ਦਿੱਤੀ ਗਈ ਹੈ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੀਂ ਆਬਕਾਰੀ ਨੀਤੀ ਬਾਰੇ ਜਾਣੂ ਕਰਵਾਉਂਦਿਆਂ ਵਿਰੋਧੀ ਪਾਰਟੀਆਂ ਤੇ ਤਿੱਖੇ ਸ਼ਬਦੀ ਹਮਲੇ ਕੀਤੇ ਗਏ । ਇਸ ਮੌਕੇ ਉਨ੍ਹਾਂ ਤਰਨਤਾਰਨ ਵਿਚ ਕੈਪਟਨ ਸਰਕਾਰ ਦੌਰਾਨ ਜ਼ਹਰਿਲੀ ਸਰਕਾਰ ਕਾਰਨ ਹੋਈਆਂ ਮੌਤਾਂ ਬਾਰੇ ਵੀ ਚਿੰਤਾ ਪ੍ਰਗਟ ਕੀਤੀ। ਚੀਮਾ ਨੇ ਕਿਹਾ ਕਿ ਇੰਨੇ ਵੱਡੇ ਹਾਦਸੇ ਹੋ ਜਾਣ ਦੇ ਬਾਵਜੂਦ ਵੀ ਕਿਸੇ ਵੀ ਸਰਕਾਰ ਦੇ ਵੱਲੋਂ ਆਬਕਾਰੀ ਨੀਤੀ ਦੇ ਵਿੱਚ ਫ਼ਰਕ ਨਹੀਂ ਪਾਇਆ ਗਿਆ।
ਚੀਮਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਿਆਂਦੀ ਕਿ ਨਵੀਂ ਐਕਸਾਈਜ਼ ਪਾਲਿਸੀ ਦੇ ਨਾਲ ਪਹਿਲੀ ਤਿਮਾਹੀ ਦੇ ਵਿਚ ਹੀ 11 ਸੌ 70 ਕਰੋੜ ਰੁਪਏ ਦਾ ਮੁਨਾਫਾ ਹੋਇਆ ਹੈ।