ਹੈਦਰਾਬਾਦ ‘ਚ ਇਕ ਲੜਕੀ ਨੂੰ ਜ਼ਬਰਦਸਤੀ ਘਰੋਂ ਚੁੱਕਣ ਦਾ ਮਾਮਲਾ ਸਾਹਮਣੇ ਆਇਆ ਹੈ। ਆਦਿਭਾਟਲਾ ਪੁਲਸ ਸਟੇਸ਼ਨ ‘ਚ ਦਰਜ ਕਰਵਾਈ ਸ਼ਿਕਾਇਤ ਮੁਤਾਬਕ ਅਣਪਛਾਤੇ ਲੋਕਾਂ ਦੇ ਇਕ ਸਮੂਹ ਨੇ ਇਕ ਘਰ ‘ਚ ਦਾਖਲ ਹੋ ਕੇ ਇਕ ਲੜਕੀ ਨੂੰ ਅਗਵਾ ਕਰ ਲਿਆ। ਪੁਲਸ ਨੇ ਦੱਸਿਆ ਕਿ ਲਾਠੀਆਂ ਨਾਲ ਲੈਸ ਨੌਜਵਾਨ ਘਰ ‘ਚ ਦਾਖਲ ਹੋਏ ਅਤੇ ਲੜਕੀ ਨੂੰ ਜ਼ਬਰਦਸਤੀ ਚੁੱਕ ਕੇ ਲੈ ਗਏ, ਜਿਸ ਦੌਰਾਨ ਉਨ੍ਹਾਂ ਨੇ ਘਰ ‘ਚ ਭੰਨਤੋੜ ਵੀ ਕੀਤੀ।
ਉਨ੍ਹਾਂ ਕਿਹਾ, ”ਜਦੋਂ ਹਮਲਾਵਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਲੜਕੀ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਗੁਆਂਢੀਆਂ ‘ਤੇ ਵੀ ਹਮਲਾ ਕਰ ਦਿੱਤਾ। ਸੀਸੀਟੀਵੀ ਫੁਟੇਜ ਮੁਤਾਬਕ ਗਰੋਹ ਨੇ ਪਾਰਕ ਕੀਤੀਆਂ ਕੁਝ ਗੱਡੀਆਂ ਨੂੰ ਵੀ ਨੁਕਸਾਨ ਪਹੁੰਚਾਇਆ। ਲੜਕੀ ਦੀ ਮਾਂ ਨੇ ਦੋਸ਼ ਲਾਇਆ ਕਿ 50 ਦੇ ਕਰੀਬ ਲੋਕ ਪਹਿਲੀ ਮੰਜ਼ਿਲ ‘ਤੇ ਗਏ ਅਤੇ ਬੱਚੀ ਨੂੰ ਜ਼ਬਰਦਸਤੀ ਚੁੱਕ ਕੇ ਲੈ ਗਏ।
ਲੜਕੀ ਦੀ ਮਾਤਾ ਮੁਤਾਬਿਕ ਇਹ ਉਸੇ ਵਿਅਕਤੀ ਵੱਲੋਂ ਕੀਤਾ ਗਿਆ ਹੈ ਜਿਸ ਨੇ ਕੁਝ ਸਮਾਂ ਪਹਿਲਾਂ ਲੜਕੀ ਨੂੰ ਪ੍ਰਪੋਜ਼ ਕੀਤਾ ਸੀ। ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਗਿਰੋਹ ਨੂੰ ਫੜਨ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ।