ਸ੍ਰੀ ਫਤਿਹਗੜ੍ਹ ਸਾਹਿਬ: ਫਤਿਹਗੜ੍ਹ ਸਾਹਿਬ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾ ਲਈ ਹੈ। ਇਸ ਮਾਮਲੇ ਵਿੱਚ ਔਰਤ ਹੀ ਆਪਣੇ ਪਤੀ ਦੀ ਕਾਤਲ ਨਿਕਲੀ। ਦੋਸ਼ੀ ਪਤਨੀ ਨੇ ਆਪਣੇ ਪ੍ਰੇਮੀ ਅਤੇ ਭਰਾ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ ਸੀ। ਪਲਿਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਪਿੰਡ ਹੁਸੈਨਪੁਰ ਦੇ ਰਹਿਣ ਵਾਲੇ ਸੁਖਦੇਵ ਸਿੰਘ ਦੀ ਲਾਸ਼ ਝਾੜੀਆਂ ਵਿੱਚੋਂ ਮਿਲੀ ਸੀ।
ਡੀਐਸਪੀ ਬੱਸੀ ਪਠਾਣਾ ਰਾਜਕੁਮਾਰ ਨੇ ਦੱਸਿਆ ਕਿ 13 ਨਵੰਬਰ ਨੂੰ ਸੁਖਦੇਵ ਸਿੰਘ ਦੀ ਲਾਸ਼ ਮਿਲਣ ਮਗਰੋਂ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਸੁਖਦੇਵ ਸਿੰਘ ਦੀ ਪਤਨੀ ਕੁਲਦੀਪ ਕੌਰ ਦੇ ਗੁਰਪ੍ਰੀਤ ਸਿੰਘ ਵਾਸੀ ਭੋਜੇਮਾਜਰਾ (ਚਮਕੌਰ ਸਾਹਿਬ) ਨਾਲ ਨਾਜਾਇਜ਼ ਸਬੰਧ ਸਨ। ਸੁਖਦੇਵ ਸਿੰਘ ਉਨ੍ਹਾਂ ਨੂੰ ਰੋਕਦਾ ਸੀ। 13 ਨਵੰਬਰ ਦੀ ਰਾਤ ਕਰੀਬ 1 ਵਜੇ ਗੁਰਪ੍ਰੀਤ ਸਿੰਘ ਆਪਣੇ ਭਰਾ ਹਰਜਸਪ੍ਰੀਤ ਸਿੰਘ ਨਾਲ ਸੁਖਦੇਵ ਸਿੰਘ ਦੇ ਘਰ ਆਇਆ। ਉਥੇ ਕੁਲਦੀਪ ਕੌਰ ਨੂੰ ਮਿਲਣ ਤੋਂ ਬਾਅਦ ਉਸ ਨੇ ਪਹਿਲਾਂ ਸੁਖਦੇਵ ਸਿੰਘ ਦਾ ਸਿਰਹਾਣੇ ਨਾਲ ਗਲਾ ਘੁੱਟਿਆ ਅਤੇ ਬੇਸਬਾਲ ਨਾਲ ਸਿਰ ‘ਤੇ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ।
ਡੀਐਸਪੀ ਰਾਜਕੁਮਾਰ ਨੇ ਦੱਸਿਆ ਕਿ ਕਤਲ ਤੋਂ ਬਾਅਦ ਗੁਰਪ੍ਰੀਤ ਸਿੰਘ ਅਤੇ ਹਰਜਸਪ੍ਰੀਤ ਸਿੰਘ ਨੇ ਸੁਖਦੇਵ ਸਿੰਘ ਦੀ ਲਾਸ਼ ਚੁੱਕ ਕੇ ਬਾਈਕ ਵਿਚਕਾਰ ਰੱਖ ਦਿੱਤੀ। ਲਾਸ਼ ਨੂੰ ਸੂਆ ਪੁਲੀ ਨੇੜੇ ਸੁੱਟ ਕੇ ਭੱਜ ਗਏ। ਪੁਲਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ। ਇਨ੍ਹਾਂ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।