ਮੋਹਾਲੀ: ਮੋਹਾਲੀ ‘ਚ ਮੰਗਲਵਾਰ ਨੂੰ ਘਰ ਵਿੱਚ ਇੱਕ ਮਹਿਲਾ ਦਾ ਕਤਲ ਕਰ ਦਿੱਤਾ ਗਿਆ ਹੈ। ਮਹਿਲਾ ਦੀ ਲਾਸ਼ ਖੂਨ ਨਾਲ ਲਥਪਥ ਹਾਲਤ ਵਿੱਚ ਮਿਲੀ ਹੈ। ਉਸ ਦੇ ਸਰੀਰ ‘ਤੇ ਚਾਕੂ ਨਾਲ ਕਈ ਵਾਰ ਕੀਤੇ ਗਏ ਸਨ। ਹਮਲਾਵਰ ਨੇ ਉਸ ਦੇ ਪਤੀ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਕਿਸੇ ਤਰ੍ਹਾਂ ਬਚ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਗੁਆਂਢੀਆਂ ਨੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ। ਮਾਮਲੇ ਦੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਸਥਾਨਿਕ ਪੁਲਿਸ ਸਮੇਤ ਫ਼ੋਰੈਂਸਿਕ ਟੀਮ ਵੀ ਘਟਨਾ ਸਥਾਨ ‘ਤੇ ਪਹੁੰਚੀ ਅਤੇ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਹਨ।
ਮ੍ਰਿਤਕਾ ਦੀ ਪਛਾਣ 35 ਸਾਲਾ ਪੂਨਮ ਵਜੋਂ ਹੋਈ ਹੈ। ਇਹ ਵਾਰਦਾਤ ਜ਼ੀਰਕਪੁਰ ਦੇ ਬਿਸ਼ਨਪੁਰਾ ਇਲਾਕੇ ਦੀ ਦਸ਼ਮੇਸ਼ ਨਗਰ ਕਾਲੋਨੀ ਵਿੱਚ ਵਾਪਰੀ ਹੈ। ਪੁਲਿਸ ਨੂੰ ਮਹਿਲਾ ਦੇ ਪਹਿਲੇ ਪਤੀ ‘ਤੇ ਕਤਲ ਦਾ ਸ਼ੱਕ ਹੈ। ਦੋਵਾਂ ਵਿਚਾਲੇ ਪਹਿਲਾਂ ਤੋਂ ਹੀ ਵਿਵਾਦ ਚੱਲ ਰਿਹਾ ਸੀ।ਇਸ ਵਿਵਾਦ ਨੂੰ ਕਤਲ ਦਾ ਸੰਭਾਵਿਤ ਕਾਰਨ ਮੰਨ ਕੇ ਪੁਲਿਸ ਜਾਂਚ ਕਰ ਰਹੀ ਹੈ। ਵਾਰਦਾਤ ਸਮੇਂ ਪੂਨਮ ਦਾ ਦੂਜਾ ਪਤੀ ਵੀ ਘਰ ਵਿੱਚ ਮੌਜੂਦ ਸੀ। ਦੋਸ਼ ਹੈ ਕਿ ਹਮਲਾਵਰ ਨੇ ਉਸ ‘ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਕਿਸੇ ਤਰ੍ਹਾਂ ਬਚ ਗਿਆ। ਕਤਲ ਤੋਂ ਬਾਅਦ ਪਹਿਲਾ ਪਤੀ ਫਰਾਰ ਹੈ। ਪੁਲਿਸ ਉਸ ਦੀ ਭਾਲ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

