ਜਲੰਧਰ: ਪੰਜਾਬ ‘ਚ ਭ੍ਰਿਸ਼ਟਾਚਾਰ ਖ਼ਿਲਾਫ਼ ਪਹਿਲੀ ਵੱਡੀ ਕਾਰਵਾਈ ਕੀਤੀ ਗਈ ਹੈ। ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਹੈਲਪਲਾਈਨ ‘ਤੇ ਸ਼ਿਕਾਇਤ ਤੋਂ ਬਾਅਦ ਜਲੰਧਰ ਦੀ ਤਹਿਸੀਲ ‘ਚ ਕੰਮ ਕਰਦੀ ਕਲਰਕ ਖਿਲਾਫ ਨੌਕਰੀ ਦਵਾਉਣ ਦੇ ਨਾਂ ‘ਤੇ 4 ਲੱਖ 80 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਲੱਗੇ ਹਨ। ਜਿਸ ਤੋਂ ਬਾਅਦ ਮਹਿਲਾ ਮੁਲਾਜ਼ਮ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਜਾਂਚ ਲਈ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਮੁਤਾਬਕ ਮੁੱਖ ਮੰਤਰੀ ਦਫ਼ਤਰ ਵੱਲੋਂ ਕੀਤੀ ਮੁੱਢਲੀ ਜਾਂਚ ਵਿੱਚ ਉਸ ਖ਼ਿਲਾਫ਼ ਲੱਗੇ ਦੋਸ਼ ਸਹੀ ਪਾਏ ਗਏ ਹਨ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ‘ਤੇ ਸ਼ਿਕਾਇਤ ਮਿਲੀ ਹੈ। ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਟਵੀਟ ਕਰ ਦੱਸਿਆ ਕਿ ,‘ਮੈਨੂੰ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਹੈਲਪਲਾਈਨ ‘ਤੇ ਸ਼ਿਕਾਇਤ ਮਿਲੀ ਹੈ। ਅਧਿਕਾਰੀਆਂ ਨੂੰ ਤੁਰੰਤ ਜਾਂਚ ਦੇ ਨਿਰਦੇਸ਼ ਦਿੱਤੇ, ਰਿਸ਼ਵਤ ਮੰਗਦੇ ਫੜੇ ਗਏ ਵਿਅਕਤੀਆਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਪੰਜਾਬ ਵਿੱਚ ਹੁਣ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।’
I received a complaint on our anti-corruption action helpline. Directed the authorities for immediate investigation, those caught asking for bribes will face severe consequences.
Corruption won’t be tolerated in Punjab now.
— Bhagwant Mann (@BhagwantMann) March 25, 2022
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਭ੍ਰਿਸ਼ਟਾਚਾਰ ਵਿਰੋਧੀ ਸ਼ਿਕਾਇਤਾਂ ਕਰਨ ਲਈ 9501200200 ਨੰਬਰ ਜਾਰੀ ਕੀਤਾ ਸੀ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.