ਚੰਡੀਗੜ੍ਹ: ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ।
ਦੱਸਣਯੋਗ ਹੈ ਕਿ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਨੂੰ ਪੰਜਾਬ ਸਰਕਾਰ ਨੇ 18 ਸਤੰਬਰ 2020 ਨੂੰ 3 ਸਾਲ ਵਧਾ ਦਿੱਤਾ ਸੀ।
ਇਸ ਬਾਰੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਰਕਾਰੀ ਨਿਯਮਾਂ ਤਹਿਤ ਮਿਆਦ ਵਧਾਉਣ ਦੀ ਕੋਈ ਵਿਵਸਥਾ ਨਹੀਂ ਹੈ। ਜਿਸ ਕਾਰਨ ਉਸ ਤੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਵਾਪਸ ਲੈ ਲਿਆ ਗਿਆ ਹੈ।