ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਬੀਬੀ ਜਗੀਰ ਕੌਰ ਪ੍ਰਤੀ ਵਰਤੀ ਗਲਤ ਸ਼ਬਦਾਵਲੀ ਦੇ ਮਾਮਲੇ ਵਿਚ ਫਿਲਹਾਲ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ।
ਦੱਸ ਦਈਏ ਕਿ ਇਸ ਮਾਮਲੇ ਵਿਚ ਮਹਿਲਾ ਕਮਿਸ਼ਨ ਵੱਲੋਂ ਸੂਓ ਮੋਟੋ ਲਿਆ ਗਿਆ ਹੈ ਅਤੇ ਹੁਣ ਅਕਾਲੀ ਦਲ ਦੀ ਮਹਿਲਾ ਵਿੰਗ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਰਹੀ ਹੈ। ਜਿੱਥੇ ਇਸਤਰੀ ਵਿੰਗ ਵੱਲੋਂ ਇਸ ਮੁੱਦੇ ਸਬੰਧੀ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਗੱਲਬਾਤ ਕੀਤੀ ਜਾਵੇਗੀ। ਦੱਸ ਦੇਈਏ ਕਿ ਧਾਮੀ ਪਹਿਲਾਂ ਹੀ ਮਹਿਲਾ ਕਮਿਸ਼ਨ ਨੂੰ ਆਪਣਾ ਜਵਾਬ ਦੇ ਚੁੱਕੇ ਹਨ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਤੋਂ ਗਲਤੀ ਹੋੋਈ ਹੈ ਅਤੇ ਇਸ ਲਈ ਮੁਆਫੀ ਮੰਗਦੇ ਹਨ।
ਉੱਥੇ ਹੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਪੱਸ਼ਟ ਕੀਤਾ ਕਿ ਇਹ ਮਾਮਲਾ ਸਿਰਫ਼ ਮੁਆਫ਼ੀ ਮੰਗਣ ਨਾਲ ਖ਼ਤਮ ਨਹੀਂ ਹੋਵੇਗਾ। ਜੋ ਵੀ ਦਿਲ ਵਿੱਚ ਹੁੰਦਾ ਹੈ, ਉਹ ਜਲਦੀ ਬਾਹਰ ਆ ਜਾਂਦਾ ਹੈ। ਰਾਜ ਲਾਲੀ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੇ ਬੀਬੀ ਜਗੀਰ ਕੌਰ ਨਾਲ ਵੀ ਫ਼ੋਨ ‘ਤੇ ਗੱਲ ਕੀਤੀ ਹੈ। ਉਹ ਜਲਦੀ ਹੀ ਉਨ੍ਹਾਂ ਨੂੰ ਕਾਲ ਕਰੇਗੀ ਅਤੇ ਉਸਦਾ ਪੱਖ ਸੁਣੇਗੀ। ਇਸ ਤੋਂ ਬਾਅਦ ਕਾਰਵਾਈ ਨੂੰ ਅੱਗੇ ਵਧਾਇਆ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।