ਚੰਡੀਗੜ੍ਹ: ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਤੋਂ ਚਾਰ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਲੋਕਲ ਬਾਡੀ ਮੰਤਰੀ ਬਲਕਾਰ ਸਿੰਘ ਦੀ ਕਥਿਤ ਵੀਡੀਓ ਵਾਇਰਲ ਹੋਣ ਕਾਰਨ ਪੰਜਾਬ ਵਿੱਚ ਸਿਆਸਤ ਗਰਮਾ ਗਈ ਹੈ। ਕੌਮੀ ਮਹਿਲਾ ਕਮਿਸ਼ਨ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਤਿੰਨ ਦਿਨਾਂ ਵਿੱਚ ਵਿਸਥਾਰਤ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਹਨ। ਵਾਇਰਲ ਹੋ ਰਿਹਾ ਵੀਡੀਓ ਕਰੀਬ 1.25 ਮਿੰਟ ਦਾ ਹੈ। ਹਾਲਾਂਕਿ ਇਸ ਸਬੰਧੀ ਬਲਕਾਰ ਸਿੰਘ ਨੇ ਕਿਹਾ ਕਿ ਮੈਨੂੰ ਇਸ ਮਾਮਲੇ ਦੀ ਕੋਈ ਜਾਣਕਾਰੀ ਨਹੀਂ ਹੈ।
ਜਾਣਕਾਰੀ ਮੁਤਾਬਕ ਇਹ ਵੀਡੀਓ ਵਿਦੇਸ਼ੀ ਨੰਬਰਾਂ ਤੋਂ ਪੰਜਾਬ ਦੀਆਂ ਕੁਝ ਮੀਡੀਆ ਸੰਸਥਾਵਾਂ ਨੂੰ ਭੇਜੀ ਗਈ ਸੀ। ਇਸ ਵਿੱਚ ਕੋਈ ਆਵਾਜ਼ ਨਹੀਂ ਹੈ। ਇਹ ਵੀਡੀਓ ਕਦੋਂ ਦੀ ਹੈ? ਇਹ ਕਿਸਨੇ ਬਣਾਇਆ? ਕਿਸਨੇ ਕੀਤਾ ਵਾਇਰਲ? ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਵੀਡੀਓ ਦੇ ਨਾਲ ਲਿਖਿਆ ਸੀ ਕਿ ਇਸ ਦਾ ਦੂਜਾ ਭਾਗ ਵੀ ਜਲਦੀ ਹੀ ਆਵੇਗਾ। ਇਸ ਤੋਂ ਪਹਿਲਾਂ ਕੁਝ ਮਹੀਨੇ ਪਹਿਲਾਂ ਬਿਕਰਮ ਸਿੰਘ ਮਜੀਠੀਆ ਨੇ ਵੀ ਬਲਕਾਰ ਸਿੰਘ ਦਾ ਇਤਰਾਜ਼ਯੋਗ ਵੀਡੀਓ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਸੀ ਅਤੇ ਕਾਰਵਾਈ ਦੀ ਮੰਗ ਕੀਤੀ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।