ਅੰਮ੍ਰਿਤਸਰ: ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਸੋਮਵਾਰ ਦੇਰ ਸ਼ਾਮ ਅੰਮ੍ਰਿਤਸਰ ਪੁੱਜੇ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਜਲ ਸੇਵਾ ਕੀਤੀ। ਇਸ ਦੇ ਨਾਲ ਹੀ ਇੱਕ ਮਹਿਲਾ ਸ਼ਰਧਾਲੂ ਉਨ੍ਹਾਂ ਦੇ ਆਉਣ ਤੋਂ ਕਾਫੀ ਗੁੱਸੇ ‘ਚ ਨਜ਼ਰ ਆਈ। ਉਨ੍ਹਾਂ ਨੇ ਮੀਡੀਆ ਨੂੰ ਕਿਹਾ ਕਿ ਉਹ ਰਾਹੁਲ ਗਾਂਧੀ ਨੂੰ ਦਿੱਤੇ ਗਏ ਵਿਸ਼ੇਸ਼ ਸਹੂਲਤ ਤੋਂ ਨਾਰਾਜ਼ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਵਾਂਗ ਗੁਰੂ ਘਰ ਆ ਕੇ ਮੱਥਾ ਟੇਕਣਾ ਚਾਹੀਦਾ ਹੈ। ਇਸ ਦੌਰਾਨ ਲੋਕ ਉਹਨਾਂ ਨੂੰ ਸ਼ਾਂਤ ਕਰਦੇ ਨਜ਼ਰ ਆਏ। ਔਰਤ ਨੇ ਗੁੱਸੇ ਨਾਲ ਪੁੱਛਿਆ ਕਿ ਕੀ ਰਾਹੁਲ ਗਾਂਧੀ ਗੁਰੂ ਨਾਨਕ ਦੇਵ ਜੀ ਤੋਂ ਉੱਪਰ ਹੋ ਗਏ? ਜੇਕਰ ਸੁਰੱਖਿਆ ਨੇ ਆਉਣਾ ਹੁੰਦਾ ਤਾਂ ਉਹ ਸਿਰਫ਼ ਚਾਰ ਵਿਅਕਤੀ ਲੈ ਕੇ ਆ ਸਕਦੇ ਸਨ। ਉਸ ਨੇ ਸਵਾਲ ਚੁੱਕਦਿਆਂ ਕਿਹਾ ਕਿ ਕਿਥੇ ਨੇ ਸਾਡੇ ਸਿੱਖ ਵੀਰ? ਦਰਸ਼ਨ ਕਰਨ ਆਏ ਹੋਰ ਲੋਕਾਂ ਨੂੰ ਇਹ ਧੱਕੇ ਮਾਰ ਰਹੇ ਆ ਤੇ ਲੋਕ ਉਸ ਨਾਲ ਫੋਟੋਆਂ ਖਿਚਵਾ ਰਹੇ ਆ…ਇਸ ਪੂਰੇ ਮਾਮਲੇ ਦੀ ਵੀਡੀਓ ਵਾਇਰਲ ਹੋ ਗਈ ਹੈ।
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ 20 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਸੋਮਵਾਰ ਰਾਤ ਅੰਮ੍ਰਿਤਸਰ ਪੁੱਜੇ। ਦੇਰ ਰਾਤ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਮੱਥਾ ਟੇਕਣ ਉਪਰੰਤ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸੰਗਤਾਂ ਨੂੰ ਜਲ ਛਕਾਉਣ ਦੀ ਸੇਵਾ ਨਿਭਾਈ।
ਰਾਹੁਲ ਨਿੱਜੀ ਜਹਾਜ਼ ‘ਚ ਝਾਰਖੰਡ ਤੋਂ ਸਿੱਧੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ। ਉਥੇ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ, ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ, ਸਾਬਕਾ ਵਿਧਾਇਕ ਸੁਨੀਲ ਦੱਤੀ ਅਤੇ ਵੱਖ-ਵੱਖ ਕਾਂਗਰਸੀ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਰਾਹੁਲ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।