ਇਮਰਾਨ ਖਾਨ ਨੇ ਯੌਨ ਸ਼ੋਸ਼ਣ ਦੇ ਵਧ ਰਹੇ ਮਾਮਲਿਆਂ ਲਈ ਔਰਤਾਂ ਦੇ ਕੱਪੜਿਆਂ ਨੂੰ ਦੱਸਿਆ ਜ਼ਿੰਮੇਵਾਰ

TeamGlobalPunjab
2 Min Read

ਨਿਊਜ਼ ਡੈਸਕ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਇੱਕ ਵਾਰ ਫਿਰ ਆਪਣੀ ਬਿਆਨਬਾਜ਼ੀ ਨੂੰ ਲੈ ਕੇ ਵਿਵਾਦਾਂ ‘ਚ ਘਿਰ ਗਏ ਹਨ। ਇਮਰਾਨ ਖਾਨ ਨੇ ਕਿਹਾ ਕਿ, ਪਾਕਿਸਤਾਨ ‘ਚ ਵਧ ਰਹੇ ਯੌਨ ਸ਼ੋਸ਼ਣ ਦੇ ਮਾਮਲਿਆਂ ਵਿੱਚ ਹੋ ਰਹੇ ਵਾਧੇ ਔਰਤਾਂ ਦੇ ਕੱਪੜਿਆਂ ਨਾਲ ਜੁੜੇ ਹੋਏ ਹਨ।

ਇਮਰਾਨ ਖਾਨ ਨੇ ਇਕ ਇੰਟਰਵਿਊ ਦੌਰਾਨ ਕਿਹਾ ਕਿ, ਜੇਕਰ ਔਰਤਾਂ ਬਹੁਤ ਘੱਟ ਕੱਪੜੇ ਪਹਿਨਦੀਆਂ ਹਨ ਤਾਂ ਇਸ ਦਾ ਮਰਦਾਂ ‘ਤੇ ਅਸਰ ਹੋਵੇਗਾ, ਹਾਂ ਜੇਕਰ ਉਹ ਰੋਬੋਟ ਹਨ ਤਾਂ ਅਜਿਹਾ ਨਹੀਂ ਹੋਵੇਗਾ। ਇਹ ਇਕ ਸਧਾਰਨ ਸਮਝ ਹੈ। ਉਨ੍ਹਾਂ ਕਿਹਾ ਕਿ ਔਰਤਾਂ ਵੱਲੋਂ ਛੋਟੇ ਕੱਪੜੇ ਪਹਿਨੇ ਜਾਂਦੇ ਹਨ, ਜਿਸ ਕਾਰਨ ਪੁਰਸ਼ ਉਹਨਾਂ ਨੂੰ ਨਿਸ਼ਾਨਾ ਬਣਾਉਂਦੇ ਹਨ।

ਇਮਰਾਨ ਖਾਨ ਦੇ ਇਸ ਬਿਆਨ ਦੀ ਦੁਨੀਆਂ ਭਰ ‘ਚ ਆਲੋਚਨਾ ਕੀਤੀ ਜਾ ਰਹੀ ਹੈ। ਇਸ ਸਬੰਧੀ ਟਵੀਟ ਕਰਦੇ ਹੋਏ ਇੰਟਰਨੈਸ਼ਨਲ ਕਮਿਸ਼ਨ ਆਫ ਜਿਊਰਿਸਟਸ ਦੀ ਸਾਊਥ ਏਸ਼ੀਆ ਦੀ ਕਾਨੂੰਨੀ ਸਲਾਹਕਾਰ ਰੀਮਾ ਓਮਰ ਨੇ ਕਿਹਾ ਕਿ, ‘ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਯੌਨ ਹਿੰਸਾ ਲਈ ਕੱਪੜਿਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ, ਇਹ ਕਾਫੀ ਨਿਰਾਸ਼ਾਜਨਕ ਹੈ। ਉਨ੍ਹਾਂ ਨੇ ਫਿਰ ਇੱਕ ਵਾਰ ਪੀੜਤ ਨੂੰ ਦੋਸ਼ੀ ਠਹਿਰਾਇਆ ਹੈ।’

Share This Article
Leave a Comment