ਨਵੀਂ ਦਿੱਲੀ— ਦਿੱਲੀ ‘ਚ ਨਾਰੀ ਸ਼ਕਤੀ ਵੰਦਨ ਅਭਿਆਨ ਪ੍ਰੋਗਰਾਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਦੀ ਸਿਆਸੀ ਹਿੱਸੇਦਾਰੀ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਦਹਾਕਿਆਂ ਤੋਂ ਲਟਕ ਰਹੀ ਉਡੀਕ ਨੂੰ ਖਤਮ ਕਰਨ ਦਾ ਹੁਣ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ 16, 17 ਅਤੇ 18 ਅਪਰੈਲ ਦੀਆਂ ਤਰੀਕਾਂ ਇਸ ਦਿਸ਼ਾ ਵਿੱਚ ਬਹੁਤ ਮਹੱਤਵਪੂਰਨ ਸਾਬਿਤ ਹੋਣਗੀਆਂ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਲ 2023 ਵਿੱਚ ਨਵੇਂ ਸੰਸਦ ਭਵਨ ਵਿੱਚ ‘ਨਾਰੀ ਸ਼ਕਤੀ ਵੰਦਨ ਐਕਟ’ ਦੇ ਰੂਪ ਵਿੱਚ ਪਹਿਲਾ ਕਦਮ ਚੁੱਕਿਆ ਗਿਆ ਸੀ। ਇਸ ਦਾ ਉਦੇਸ਼ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਉਦੇਸ਼ ਨੂੰ ਮੁੱਖ ਰੱਖਦਿਆਂ 16 ਅਪ੍ਰੈਲ ਤੋਂ ਸੰਸਦ ਦੇ ਬਜਟ ਸੈਸ਼ਨ ਦੌਰਾਨ ਵਿਸ਼ੇਸ਼ ਸੈਸ਼ਨ ਕਰਵਾਇਆ ਜਾ ਰਿਹਾ ਹੈ। ਇਸ ਸੈਸ਼ਨ ਰਾਹੀਂ ਔਰਤਾਂ ਨੂੰ ਵੱਧ ਪ੍ਰਤੀਨਿਧਤਾ ਦੇਣ ਲਈ ਠੋਸ ਕਦਮ ਚੁੱਕੇ ਜਾਣਗੇ।
ਪੀਐਮ ਮੋਦੀ ਨੇ ਇਹ ਵੀ ਕਿਹਾ ਕਿ ‘ਨਾਰੀ ਸ਼ਕਤੀ ਵੰਦਨ’ ਪ੍ਰੋਗਰਾਮ ਰਾਹੀਂ ਦੇਸ਼ ਭਰ ਦੀਆਂ ਕਰੋੜਾਂ ਮਾਵਾਂ-ਭੈਣਾਂ ਦਾ ਆਸ਼ੀਰਵਾਦ ਪ੍ਰਾਪਤ ਹੋ ਰਿਹਾ ਹੈ, ਜਿਸ ਨਾਲ ਇਸ ਪਹਿਲ ਨੂੰ ਹੋਰ ਮਜ਼ਬੂਤੀ ਮਿਲੇਗੀ।
ਸੰਸਦ ਦੇ ਤਿੰਨ ਦਿਨਾਂ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਇੱਕ ਮਹਿਲਾ ਸੰਮੇਲਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜਦੋਂ 2029 ਵਿੱਚ ਲਾਗੂ ਹੋਣ ਲਈ ਇਸ ਹਫ਼ਤੇ ਮਹਿਲਾ ਰਿਜ਼ਰਵੇਸ਼ਨ ਐਕਟ ਵਿੱਚ ਸੋਧ ਕੀਤੀ ਜਾਵੇਗੀ ਤਾਂ ਸੰਸਦ “ਨਵਾਂ ਇਤਿਹਾਸ” ਸਿਰਜੇਗੀ। ਉਨ੍ਹਾਂ ਕਿਹਾ ਕਿ ਜਦੋਂ ‘ਨਾਰੀ ਸ਼ਕਤੀ ਵੰਦਨ ਐਕਟ’ ਨਾਲ ਸਬੰਧਤ ਬਿੱਲ 2023 ਵਿੱਚ ਲਿਆਂਦਾ ਗਿਆ ਸੀ ਤਾਂ ਇਸ ਨੂੰ ਸਾਰੀਆਂ ਪਾਰਟੀਆਂ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ ਅਤੇ ਇਸ ਨੂੰ 2029 ਤੱਕ ਲਾਗੂ ਕਰਨ ਦੀ ਸਮੂਹਿਕ ਮੰਗ ਵੀ ਉਠਾਈ ਗਈ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

