ਊਨਾ ਦੀ ਫੈਕਟਰੀ ‘ਚ ਵਾਪਰਿਆ ਵੱਡਾ ਹਾਦਸਾ, ਕਈ ਜ਼ਿੰਦਾ ਝੁਲਸੇ

TeamGlobalPunjab
1 Min Read

ਊਨਾ: ਹਿਮਾਚਲ ਪ੍ਰਦੇਸ਼ ਦੇ ਊਨਾ ਦੀ ਇੱਕ ਪਟਾਕਾ ਫੈਕਟਰੀ ਵਿੱਚ ਵੱਡਾ ਹਾਦਸਾ ਵਾਪਰ ਗਿਆ ਹੈ। ਇਸ ਦੌਰਾਨ ਕਈ ਮਜ਼ਦੂਰਾਂ ਦੇ ਜ਼ਿੰਦਾ ਸੜ ਜਾਣ ਦਾ ਖਦਸ਼ਾ ਹੈ। ਮੌਕੇ ‘ਤੇ ਬੁਰੀ ਤਰ੍ਹਾਂ ਝੁਲਸੀਆਂ ਹੋਈਆਂ ਮ੍ਰਿਤਕ ਦੇਹਾਂ ਵੀ ਮਿਲੀਆਂ। ਹਾਦਸੇ ‘ਚ ਕਈ ਮਜ਼ਦੂਰ ਝੁਲਸ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਖੇਤਰੀ ਹਸਪਤਾਲ ਊਨਾ ਭੇਜਿਆ ਗਿਆ ਹੈ। ਜਾਣਕਾਰੀ ਦੇ ਮੁਤਾਬਕ, ਧਮਾਕਾ ਇੰਨਾ ਜਬਰਦਸਤ ਸੀ ਕਿ ਆਸ-ਪਾਸ ਦੀਆਂ ਫੈਕਟਰੀਆਂ ਤੱਕ ਦੇ ਸ਼ੀਸ਼ੇ ਵੀ ਟੁੱਟ ਗਏ ਸਨ।

ਡੀਐਸਪੀ ਹਰੋਲੀ ਅਨਿਲ ਪਟਿਆਲ ਨੇ ਦੱਸਿਆ ਕਿ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।

ਫਿਲਹਾਲ ਮੌਕੇ ‘ਤੇ ਫਾਇਰ ਬ੍ਰਿਗੇਡ ਅਤੇ ਪੁਲਸ ਕਰਮਚਾਰੀਆਂ ਦੀ ਟੀਮ ਰਾਹਤ ਅਤੇ ਬਚਾਅ ਕਾਰਜ ‘ਚ ਲੱਗੀ ਹੋਈ ਹੈ। ਜਾਣਕਾਰੀ ਮੁਤਾਬਕ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਸ-ਪਾਸ ਦੀਆਂ ਫੈਕਟਰੀਆਂ ਦੇ ਸ਼ੀਸ਼ੇ ਟੁੱਟ ਗਏ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment