ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਹੜਤਾਲ ਦਾ ਕੀਤਾ ਐਲਾਨ; ਇਸ ਦਿਨ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

Prabhjot Kaur
2 Min Read

ਚੰਡੀਗੜ੍ਹ: ਪੰਜਾਬ ਰੋਡਵੇਜ਼, ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਪੰਜਾਬ ਸਰਕਾਰ ਖਿਲਾਫ਼ ਵੱਡਾ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਹ ਮੁਲਾਜ਼ਮ 13 ਮਾਰਚ ਨੂੰ ਪੰਜਾਬ ਭਰ ਵਿੱਚ ਮੁਕੰਮਲ ਹੜਤਾਲ ਕਰਨ ਜਾ ਰਹੇ ਹਨ। ਆਪਣੀਆਂ ਮੰਗਾਂ ਨੂੰ ਲੈ ਕੇ ਰੋਡਵੇਜ਼ ਦੇ ਇਹ ਮੁਲਾਜ਼ਮ ਕਾਫ਼ੀ ਸਮੇਂ ਤੋਂ ਸਰਕਾਰ ਖਿਲਾਫ਼ ਨਿੱਤਰੇ ਹਨ।

ਯੂਨੀਅਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਵਿੱਚ ਅੜਿੱਕਾ ਪੈਦਾ ਕਰਨ ਤੋਂ ਤੰਗ ਆ ਕੇ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਯੂਨੀਅਨ ਮੈਂਬਰ 13 ਮਾਰਚ ਨੂੰ ਮੁਹਾਲੀ ਤੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ ਵੀ ਕਰਨਗੇ।

ਇਸ ਤੋਂ ਪਹਿਲਾਂ ਪੰਜਾਬ ਰੋਡਵੇਜ਼, ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ 11 ਮਾਰਚ ਨੂੰ ਸਾਰੇ ਟਰਾਂਸਪੋਰਟ ਡਿਪੂਆਂ ’ਤੇ ਗੇਟ ਮੀਟਿੰਗਾਂ ਅਤੇ ਰੈਲੀਆਂ ਕੀਤੀਆਂ ਜਾਣਗੀਆਂ ਅਤੇ 12 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸਾਰੇ ਡਿਪੂਆਂ ’ਤੇ ਬੱਸਾਂ ਰੋਕੀਆਂ ਜਾਣਗੀਆਂ।

ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ, ਜਿਸ ਵਿੱਚ ਸਮੂਹ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਵਾਰ-ਵਾਰ ਮੀਟਿੰਗਾਂ ਬੁਲਾ ਕੇ ਮੰਨੀਆਂ ਹੋਈਆਂ ਮੰਗਾਂ ਨੂੰ ਤੋੜ-ਮਰੋੜ ਕੇ ਲਾਗੂ ਕਰ ਰਹੀ ਹੈ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment