ਚੰਡੀਗੜ੍ਹ: ਅੱਜ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਕਈ ਪੰਜਾਬ ਦੇ ਵੱਖ ਵੱਖ ਮੁੱਦਿਆਂ ਅਤੇ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ’ਤੇ ਚਰਚਾ ਕੀਤੀ ਗਈ। ਇਸ ਮੀਟਿੰਗ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਨੇ ਕੀਤੀ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਅਸਤੀਫੇ ’ਤੇ ਫੈਸਲਾ ਅਜੇ ਸੁਰੱਖਿਅਤ ਰੱਖਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਸਤੀਫ਼ੇ ‘ਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਅਤੇ ਬਾਕੀ ਮੈਂਬਰਾਂ ਨਾਲ ਵੀ ਚਰਚਾ ਕੀਤੀ ਜਾਵੇਗੀ।
ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਅਜੇ ਪ੍ਰਵਾਨ ਨਹੀਂ ਕੀਤਾ ਗਿਆ ਹੈ। ਬੈਠਕਾਂ ਮਗਰੋਂ ਹੀ ਫੈਸਲਾ ਲਿਆ ਜਾਵੇਗਾ। ਫਿਲਹਾਲ ਵਰਕਿੰਗ ਕਮੇਟੀ ’ਚ ਸੁਖਬੀਰ ਸਿੰਘ ਬਾਦਲ ’ਤੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਹੁਣ ਜ਼ਿਲ੍ਹਾ ਤੇ ਹਲਕੇ ਪੱਧਰ ਦੀਆਂ ਮੀਟਿੰਗਾ ਹੋਣਗੀਆਂ। ਸਾਰੇ ਅਹੁਦੇਦਾਰਾਂ ਦੀ ਰਾਏ ਤੋਂ ਬਾਅਦ ਹੀ ਫੈਸਲਾ ਲਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।