ਭਾਰਤ ‘ਚ ਗਰੀਬ ਪਰਿਵਾਰਾਂ ਤੇ ਪਰਵਾਸੀ ਮਜ਼ਦੂਰਾਂ ਦੀ ਸਹਾਇਤਾ ਲਈ ਵਿਸ਼ਵ ਬੈਂਕ ਦੇਵੇਗਾ ਇੱਕ ਅਰਬ ਡਾਲਰ

TeamGlobalPunjab
1 Min Read

ਨਵੀਂ ਦਿੱਲੀ: ਵਿਸ਼ਵ ਬੈਂਕ ਨੇ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਮਹਾਮਾਰੀ ਦੇ ਮੱਦੇਨਜਰ ਗਰੀਬ, ਕਮਜ਼ੋਰ ਪਰਿਵਾਰਾਂ ਨੂੰ ਸਮਾਜਿਕ ਸਹਾਇਤਾ ਦੇਣ ਦੀ ਭਾਰਤ ਦੀਆਂ ਕੋਸ਼ਿਸ਼ਾਂ ‘ਚ ਸਹਾਇਤਾ ਲਈ ਇੱਕ ਅਰਬ ਡਾਲਰ ਦੀ ਮਨਜ਼ੂਰੀ ਦਿੱਤੀ ਹੈ। ਇਹ ਸਹਾਇਤਾ ਭਾਰਤੀ ਕੋਵਿਡ – 19 ਸਮਾਜਿਕ ਹਿਫਾਜ਼ਤ ਪ੍ਰਤੀਕਿਰਿਆ ਪ੍ਰੋਗਰਾਮ ਨੂੰ ਉਤਸ਼ਾਹ ਦੇ ਰੂਪ ਵਿੱਚ ਦਿੱਤੀ ਜਾਵੇਗੀ ।

ਇਸ ਦੇ ਨਾਲ ਹੀ ਵਿਸ਼ਵ ਬੈਂਕ ਨੇ ਕੋਵਿਡ – 19 ਮਹਾਮਾਰੀ ਦਾ ਮੁਕਾਬਲਾ ਕਰਨ ਲਈ ਭਾਰਤ ਨੂੰ ਹੁਣ ਤੱਕ ਕੁੱਲ ਦੋ ਅਰਬ ਡਾਲਰ ਦੇਣ ਦੀ ਵਚਨਬੱਧਤਾ ਜਤਾਈ ਹੈ। ਪਿਛਲੇ ਮਹੀਨੇ ਭਾਰਤ ਦੇ ਸਿਹਤ ਖੇਤਰ ਦੀ ਸਹਾਇਤਾ ਲਈ ਇੱਕ ਅਰਬ ਅਮਰੀਕੀ ਡਾਲਰ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਸੀ। ਭਾਰਤ ਵਿੱਚ ਵਰਲਡ ਬੈਂਕ ਦੇ ਕੰਟਰੀ ਡਾਇਰੈਕਟਰ ਜੁਨੈਦ ਅਹਿਮਦ ਨੇ ਮੀਡੀਆ ਦੇ ਨਾਲ ਇੱਕ ਵੈਬਿਨਾਰ ਵਿੱਚ ਕਿਹਾ ਕਿ ਕੋਵਿਡ – 19 ਮਹਾਮਾਰੀ ਦਾ ਮੁਕਾਬਲਾ ਕਰਨ ਲਈ ਦੁਨੀਆ ਭਰ ਵਿੱਚ ਸਰਕਾਰਾਂ ਨੂੰ ਅਵਿਸ਼ਵਾਸੀ ਤਰੀਕੇ ਨਾਲ ਲਾਕਡਾਉਨ ਅਤੇ ਸਮਾਜਿਕ ਦੂਰੀ ਨੂੰ ਲਾਗੂ ਕਰਨਾ ਪਿਆ ਹੈ। ਜਿਸ ਨਾਲ ਅਰਥਵਿਵਸਥਾ ‘ਤੇ ਬਹੁਤ ਮਾੜਾ ਅਸਰ ਪਿਆ ਹੈ ਤੇ ਲੋਕਾਂ ਦੀਆਂ ਨੌਕਰੀਆਂ ਪ੍ਰਭਾਵਿਤ ਹੋਈਆਂ ਹਨ।

Share this Article
Leave a comment