ਨਿਊਜ਼ ਡੈਸਕ : ਪੂਰੀ ਦੁਨੀਆ ‘ਚ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜਾ ਜਾਣਕਾਰੀ ਅਨੁਸਾਰ ਵਿਸ਼ਵ ਪੱਧਰ ‘ਤੇੋ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 75 ਲੱਖ ਤੋਂ ਪਾਰ ਚਲਾ ਗਿਆ ਹੈ। ਜਦੋਂ ਕਿ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 4 ਲੱਖ 21 ਹਜ਼ਾਰ ਤੋਂ ਟੱਪ ਗਈ ਹੈ। ਇਸ ‘ਚ ਅਮਰੀਕਾ ਅਤੇ ਬ੍ਰਾਜ਼ੀਲ ਤੋਂ ਬਾਅਦ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਰੂਸ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 5 ਲੱਖ ਤੱਕ ਪਹੁੰਚ ਗਿਆ ਹੈ।
ਅਮਰੀਕਾ ਦੁਨੀਆ ‘ਚ ਕੋਰੋਨਾ ਨਾਲ ਸਭ ਤੋਂ ਪ੍ਰਭਾਵਿਤ ਦੇਸ਼ ਹੈ। ਅਮਰੀਕਾ ‘ਚ ਹੁਣ ਤੱਕ ਕੋਰੋਨਾ ਦੇ 20 ਲੱਖ ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 1 ਲੱਖ 15 ਹਜ਼ਾਰ ਤੋਂ ਵੱਧ ਲੋਕਾਂ ਦੀ ਵਾਇਰਸ ਨਾਲ ਮੌਤ ਹੋ ਚੁੱਕੀ ਹੈ। ਪਰ ਇਸ ਸਭ ਦੇ ਬਾਵਜੂਦ ਵੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 19 ਜੂਨ ਤੋਂ ਉਕਲਾਹਾਮਾ ਤੋਂ ਚੋਣ ਰੈਲੀਆਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।
ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ਕੋਰੋਨਾ ਸੰਕਰਮਣ ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈ। ਬ੍ਰਾਜ਼ੀਲ ‘ਚ ਹੁਣ ਤੱਕ ਕੋਰੋਨਾ ਦੇ 8 ਲੱਖ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 40 ਹਜ਼ਾਰ ਤੋਂ ਵੱਧ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਪਿਛਲੇ 24 ਘੰਟਿਆਂ ‘ਚ ਕੋਰੋਨਾ ਨਾਲ 1257 ਲੋਕਾਂ ਦੀ ਮੌਤ ਹੋਈ ਹੈ।
ਅਮਰੀਕਾ, ਬ੍ਰਾਜ਼ੀਲ ਤੋਂ ਬਾਅਦ ਰੂਸ ਕੋਰੋਨਾ ਸੰਕਰਮਣ ਮਾਮਲੇ ‘ਚ ਤੀਜੇ ਸਥਾਨ ‘ਤੇ ਹੈ। ਰੂਸ ‘ਚ ਹੁਣ ਤੱਕ ਕੋਰੋਨਾ ਦੇ 5 ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਅਤੇ 6500 ਤੋਂ ਵੱਧ ਲੋਕ ਕੋਰੋਨਾ ਨਾਲ ਦਮ ਤੋੜ ਚੁੱਕੇ ਹਨ। ਦੇਸ਼ ‘ਚ ਪਿਛਲੇ 24 ਘੰਟਿਆ ‘ਚ 8779 ਨਵੇਂ ਮਾਮਲੇ ਸਾਹਮਣੇ ਆਏ ਹਨ।
ਕੋੋਰੋਨਾ ਸੰਕਰਮਿਤ ਮਾਮਲਿਆਂ ‘ਚ ਬ੍ਰਿਟੇਨ ਦੁਨੀਆ ‘ਚ ਚੌਥੇ ਨੰਬਰ ‘ਤੇ ਅਤੇ ਭਾਰਤ ਪੰਜਵੇਂ ਨੰਬਰ ‘ਤੇ ਹੈ। ਬ੍ਰਿਟੇਨ ‘ਚ ਕੋਰੋਨਾ ਦੇ 2 ਲੱਖ 90 ਹਜ਼ਾਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 41 ਹਜ਼ਾਰ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਭਾਰਤ ‘ਚ 2 ਲੱਖ 87 ਹਜ਼ਾਰ ਕੋਰੋਨਾ ਸੰਕਰਮਿਤ ਮਾਮਲੇ ਸਾਹਮਣੇ ਆਏ ਹਨ ਅਤੇ 8 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਨਾਲ ਦਮ ਤੋੜ ਚੁੱਕੇ ਹਨ।