ਪਟਿਆਲਾ : ਭਾਰਤੀ ਫ਼ੌਜ ‘ਚ ਵੱਖ-ਵੱਖ ਵਰਗਾਂ ‘ਚ ਭਰਤੀ ਲਈ ਸਰੀਰਕ ਟੈਸਟਾਂ ‘ਚ ਪਾਸ ਹੋਏ ਉਮੀਦਵਾਰਾਂ ਦੀ 25 ਜੁਲਾਈ ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਕੋਵਿਡ-19 ਤੇ ਬਰਸਾਤਾਂ ਕਾਰਨ ਅਗਲੇ ਹੁਕਮਾਂ ਤਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਇਮਤਿਹਾਨ ਲਈ ਪੰਜ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਉਮੀਦਵਾਰਾਂ ਨੇ ਹਿੱਸਾ ਲੈਣਾ ਸੀ।