ਚੰਡੀਗੜ੍ਹ: ਪੰਜਾਬ ਦੇ ਜਲੰਧਰ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਕੀਤੀ ਪੋਸਟ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ਨੇ ਡਿਲੀਟ ਕਰ ਦਿੱਤੀ ਹੈ। ਪ੍ਰਗਟ ਸਿੰਘ ਨੇ ਇਸ ਦਾ ਵਿਰੋਧ ਕਰਦਿਆਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਹੈ। ਉਹਂਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਪ੍ਰਗਟ ਸਿੰਘ ਨੇ ਸੋਸ਼ਲ ਮੀਡੀਆ ਐਕਸ ‘ਤੇ ਇੱਕ ਹੋਰ ਪੋਸਟ ਲਿਖਦੇ ਹੋਏ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕ ਵਿੱਚ ਖੜ੍ਹਨ ਵਾਲਿਆਂ ਦੇ ਟਵਿੱਟਰ ਅਕਾਊਂਟ ਲਗਾਤਾਰ ਬੰਦ ਕੀਤੇ ਜਾ ਰਹੇ ਹਨ ਅਤੇ ਸਿੱਖਾਂ ਖ਼ਿਲਾਫ਼ ਨਫ਼ਰਤ ਭਰੀ ਭਾਸ਼ਾ ਵਰਤਣ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।
ਕਿਸਾਨ ਜਥੇਬੰਦੀਆਂ ਅਤੇ ਸਾਰੀਆਂ ਵਿਰੋਧੀ ਪਾਰਟੀਆਂ ਨੇ ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਮੰਡੀਆਂ ਨੂੰ ਨਿੱਜੀ ਸਾਇਲੋ ਨਾਲ ਮਿਲਾਣ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੂੰ ਨੋਟੀਫਿਕੇਸ਼ਨ ਵਾਪਸ ਲੈਣਾ ਪਿਆ। ਪਰ ਹੁਣ ਪੰਜਾਬ ਪੁਲਿਸ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਕੀਤੇ ਗਏ ਟਵੀਟ ਖਿਲਾਫ ਪੰਜਾਬ ਸਰਕਾਰ ਨੇ ਸ਼ਿਕਾਇਤ ਦਰਜ ਕੀਤੀ ਹੈ। ਕੀ ਮੋਦੀ ਅਤੇ ਭਗਵੰਤ ਮਾਨ ਦੇ ਰਾਜ ਵਿੱਚ ਕਿਸਾਨਾਂ ਦੇ ਹੱਕ ਵਿੱਚ ਖੜਨਾ ਗੁਨਾਹ ਹੈ?
ਕਿਸਾਨਾਂ ਦੇ ਹੱਕ ਵਿੱਚ ਖੜ੍ਹਨ ਵਾਲਿਆਂ ਦੇ ਟਵਿੱਟਰ ਅਕਾਊਂਟਾਂ ਨੂੰ ਲਗਾਤਾਰ ਬੰਦ ਕੀਤਾ ਜਾ ਰਿਹਾ ਹੈ ਅਤੇ ਸਿੱਖਾਂ ਪ੍ਰਤੀ ਨਫ਼ਰਤੀ ਭਾਸ਼ਾ ਵਰਤਣ ਵਾਲਿਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ।@BhagwantMann ਸਰਕਾਰ ਵੱਲੋਂ ਸਰਕਾਰੀ ਮੰਡੀਆਂ ਨੂੰ ਪ੍ਰਾਈਵੇਟ ਸਿਲੋਜ਼ ਵਿੱਚ ਮਰਜ਼ ਕਰਨ ਦਾ ਵਿਰੋਧ ਕਿਸਾਨ ਸੰਗਠਨਾਂ ਅਤੇ ਸਾਰੀਆਂ ਵਿਰੋਧੀ ਧਿਰਾਂ… pic.twitter.com/T1nPdqBqEv
— Pargat Singh (@PargatSOfficial) April 6, 2024
ਪ੍ਰਗਟ ਸਿੰਘ ਨੇ ਸੋਸ਼ਲ ਮੀਡੀਆ ਰਾਹੀਂ ਭੇਜੇ ਨੋਟਿਸ ਨੂੰ ਵੀ ਪੋਸਟ ਕੀਤਾ ਹੈ ਜਿਸ ਵਿੱਚ ਲਿਖਿਆ ਹੈ, ਪਾਰਦਰਸ਼ਤਾ ਦੇ ਹਿੱਤ ਵਿੱਚ, ਅਸੀਂ ਤੁਹਾਨੂੰ ਇਹ ਸੂਚਿਤ ਕਰਨ ਲਈ ਲਿਖ ਰਹੇ ਹਾਂ ਕਿ X ਨੂੰ ਤੁਹਾਡੇ X ਖਾਤੇ, @PargatSOfficial ਦੇ ਸਬੰਧ ਵਿੱਚ ਸਟੇਟ ਸਾਈਬਰ ਕ੍ਰਾਈਮ ਸੈੱਲ ਤੋਂ ਇੱਕ ਅਪੀਲ ਪ੍ਰਾਪਤ ਹੋਈ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਹੇਠਾਂ ਦਿੱਤੀ ਸਮੱਗਰੀ ਭਾਰਤ ਦੇ ਕਾਨੂੰਨ ਦੀ ਉਲੰਘਣਾ ਕਰਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।