ਇੰਦੌਰ: ਮੱਧਪ੍ਰਦੇਸ਼ ਦੇ ਇੰਦੌਰ ਵਿੱਚ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਲਗਾਏ ਗਏ ਲਾਕਡਾਉਨ ਦੀ ਉਲੰਘਣਾ ਕਰ ਰਹੇ ਲੋਕਾਂ ਨੂੰ ਜਾਗਰੂਕ ਕਰਨ ਲਈ ਖੁਦ ਯਮਰਾਜ ਸੜਕ ‘ਤੇ ਉੱਤਰ ਆਏ। ਯਮਰਾਜ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਅਤੇ ਘਰ ਤੋਂ ਬਾਹਰ ਨਿਕਲਣ ‘ਤੇ ਯਮਲੋਕ ਚੁੱਕ ਕੇ ਲਿਜਾਣ ਦੀ ਚਿਤਾਵਨੀ ਵੀ ਦਿੱਤੀ।
ਦਰਅਸਲ ਇੰਦੌਰ ‘ਚ ਇਕ ਪੁਲਿਸ ਕਾਂਸਟੇਬਲ ਨੇ ਸ਼ਹਿਰ ‘ਚ ਕੋਰੋਨਾ ਵਾਇਰਸ ਸਬੰਧੀ ਜਾਗਰੂਕਤਾ ਫੈਲਾਉਣ ਲਈ ‘ਯਮਰਾਜ’ ਦੇ ਰੂਪ ‘ਚ ਕੱਪੜੇ ਪਹਿਨੇ। ਉਹ ਲੋਕਾਂ ਨੂੰ ਘਰਾਂ ਅੰਦਰ ਹੀ ਰਹਿਣ ਦੀ ਅਪੀਲ ਕਰ ਰਿਹਾ ਹੈ। ਪੁਲਿਸ ਦੀ ਜਾਗਰੂਕਤਾ ਅਭਿਆਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜੀ ਨਾਲ ਵਾਇਰਲ ਹੋ ਰਹੀ ਹੈ।