ਪੰਜਾਬ ‘ਚ ਤੇਜ਼ ਹਵਾਵਾਂ ਨਾਲ ਮੀਂਹ ਦੀ ਸੰਭਾਵਨਾ; 2 ਦਿਨ ਲਈ ਯੈਲੋ ਅਲਰਟ ਜਾਰੀ

Prabhjot Kaur
2 Min Read

ਲੁਧਿਆਣਾ: ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਡਾਕਟਰ ਭਵਨੀਤ ਕੌਰ ਕਿੰਗਰਾ ਨੇ ਪੰਜਾਬ ਦੇ ਮੌਸਮ ਨੂੰ ਲੈ ਕੇ ਭਵਿੱਖਵਾਣੀ ਕੀਤੀ ਹੈ। ਆਈਐਮਡੀ ਦੀ ਰਿਪੋਰਟ ਦੇ ਮੁਤਾਬਿਕ ਪੰਜਾਬ ਦੇ ਵੱਖ ਵੱਖ ਇਲਾਕਿਆਂ ‘ਚ 26 ਅਤੇ 27 ਤਰੀਕ ਨੂੰ ਬਰਸਾਤ ਵੇਖਣ ਨੂੰ ਮਿਲ ਸਕਦੀ ਹੈ। ਇਸ ਦੇ ਨਾਲ-ਨਾਲ ਤੇਜ਼ ਹਨੇਰੀ ਤੇ ਗਰਜ ਚਮਕ ਵੀ ਦੀ ਵੀ ਸੰਭਾਵਨਾ ਦੱਸੀ ਜਾ ਰਹੀ ਹੈ। ਉਨ੍ਹਾਂ ਕਿਹਾ ਹੈ ਕਿ ਸੂਬੇ ਭਰ ‘ਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਿਸ ਲਈ ਕਿਸਾਨਾਂ ਨੂੰ ਵੀ ਖਾਸ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਮੀਡੀਆ ਨਾਲ ਗੱਲਬਾਤ ਕਰਦਿਆਂ ਡਾਕਟਰ ਪਵਨੀਤ ਕੌਰ ਕਿੰਗਰਾ ਨੇ ਕਿਹਾ ਕਿ ਮੌਸਮ ਦੇ ਵਿੱਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਇਸੇ ਵਿਚਾਲੇ ਦਿਨ ਦੇ ਸਮੇਂ ਤਾਪਮਾਨ 36 ਡਿਗਰੀ ਤੱਕ ਹੈ ਜੋ ਨੋਰਮਲ ਨਾਲੋਂ ਇੱਕ ਪੁਆਇੰਟ ਥੱਲੇ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ 26 ਅਤੇ 27 ਤਰੀਕ ਨੂੰ ਸੂਬੇ ਭਰ ਵਿੱਚ ਬਾਰਿਸ਼ ਹੋ ਸਕਦੀ ਹੈ। ਨਾਲ ਹੀ ਅਨੁਮਾਨ ਹੈ ਕਿ ਤੇਜ਼ ਹਵਾਵਾਂ ਤੇ ਹਨੇਰੀ ਵੀ ਚੱਲੇਗੀ।

ਯੈਲੋ ਅਲਰਟ ਜਾਰੀ
ਡਾਕਟਰ ਪਵਨੀਤ ਕੌਰ ਕਿੰਗਰਾ ਕਿਹਾ ਕਿ ਹਲਕੀ ਮੋਡਰੇਟ ਬਰਸਾਤ ਕਿਤੇ-ਕਿਤੇ ਵੇਖਣ ਨੂੰ ਮਿਲੇਗੀ ਹੈ। ਉਨ੍ਹਾਂ ਮੁਤਾਬਕ ਕਿ ਇਹਨਾਂ 2 ਦਿਨਾਂ ਵਿੱਚ ਸੂਬੇ ਭਰ ‘ਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਉਹਨਾਂ ਕਿਸਾਨਾਂ ਨੂੰ ਵੀ ਕਣਕ ਦੀ ਵੱਡੀ ਹੋਈ ਫਸਲ ਨੂੰ ਸਾਂਭਣ ਦੀ ਅਪੀਲ ਕੀਤੀ ਹੈ। ਇਸ ਨਾਲ ਕਿਸਾਨਾਂ ਨੂੰ ਨੁਕਸਾਨ ਹੋ ਸਕਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment