ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ

Global Team
2 Min Read

ਚੰਡੀਗੜ੍ਹ: ਮਾਨਸੂਨ ਹੁਣ ਪੂਰੇ ਦੇਸ਼ ਵਿੱਚ ਪੂਰੀ ਤਾਕਤ ਨਾਲ ਪਹੁੰਚ ਗਿਆ ਹੈ।  ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਅੱਜ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਨਤੀਜੇ ਵਜੋਂ ਨੀਵੇਂ ਖੇਤਰਾਂ ਵਿਚ ਪਾਣੀ ਭਰਨ, ਪਹਾੜੀ ਰਾਜਾਂ ਵਿੱਚ ਜ਼ਮੀਨ ਖਿਸਕਣ, ਨਦੀਆਂ ਦੇ ਪਾਣੀ ਦੇ ਪੱਧਰ ਵਿੱਚ ਵਾਧਾ ਅਤੇ ਦਰੱਖਤਾਂ ਦੇ ਉਖਾੜਨ ਵਰਗੀਆਂ ਘਟਨਾਵਾਂ ਦਾ ਖ਼ਤਰਾ ਵਧ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਰਜ ਕੀਤਾ ਗਿਆ। ਲਗਾਤਾਰ ਮੀਂਹ ਪੈਣ ਨਾਲ ਨਮੀ ਵਾਲੀ ਗਰਮੀ ਤੋਂ ਰਾਹਤ ਮਿਲੀ ਹੈ ਅਤੇ ਤਾਪਮਾਨ ਆਮ ਨਾਲੋਂ ਹੇਠਾਂ ਆ ਗਿਆ ਹੈ।

ਮਾਨਸੂਨ ਹੁਣ ਪੰਜਾਬ ਅਤੇ ਹਰਿਆਣਾ ਵਿੱਚ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਰੂਪਨਗਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ 60 ਤੋਂ 65 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ।

ਅਗਲੇ 5 ਦਿਨ ਇਸ ਇਹ ਤਰ੍ਹਾਂ ਰਹੇਗਾ ਮੌਸਮ

3 ਅਤੇ 4 ਜੁਲਾਈ ਨੂੰ, ਕਈ ਇਲਾਕਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। 5 ਜੁਲਾਈ ਤੋਂ 8 ਜੁਲਾਈ ਤੱਕ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਜ਼ਿਲ੍ਹਿਆਂ ਲਈ ਭਾਰੀ ਮੀਂਹ ਲਈ ਔਰੇਜ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੌਰਾਨ, ਕਈ ਥਾਵਾਂ ‘ਤੇ ਭਾਰੀ ਮੀਂਹ, ਬਿਜਲੀ ਡਿੱਗਣ ਅਤੇ ਤੇਜ਼ ਤੂਫ਼ਾਨ ਆਉਣ ਦੀ ਸੰਭਾਵਨਾ ਹੈ।

ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਈਜਰੀ

ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਲੋਕਾਂ ਨੂੰ ਭਾਰੀ ਮੀਂਹ ਅਤੇ ਤੂਫਾਨ ਦੌਰਾਨ ਦਰੱਖਤਾਂ, ਬਿਜਲੀ ਦੀਆਂ ਤਾਰਾਂ ਅਤੇ ਕਮਜ਼ੋਰ ਇਮਾਰਤਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਲੋਕਾਂ ਨੂੰ ਕਿਸੇ ਵੀ ਹਾਦਸੇ ਤੋਂ ਬਚਣ ਲਈ ਜ਼ਰੂਰੀ ਯਾਤਰਾ ਨੂੰ ਛੱਡ ਕੇ, ਪਾਣੀ ਭਰੇ ਖੇਤਰਾਂ ਅਤੇ ਨੀਵੇਂ ਇਲਾਕਿਆਂ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

Share This Article
Leave a Comment