ਨਿਊਜ਼ ਡੈਸਕ: ਪੰਜਾਬ ਦੇ 14 ਜ਼ਿਲ੍ਹਿਆਂ ‘ਚ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ‘ਚ ਵੀ ਅੱਜ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ
ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਫਿਰੋਜ਼ਪੁਰ, ਮੋਗਾ, ਬਰਨਾਲਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 2.3 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 43.8 ਡਿਗਰੀ ਸੈਲਸੀਅਸ ਰਿਹਾ।
ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 37.0 ਡਿਗਰੀ, ਚੰਡੀਗੜ੍ਹ ਏਅਪੋਰਟ ਦਾ 35.3 ਡਿਗਰੀ, ਅੰਮ੍ਰਿਤਸਰ ਦਾ 37.2 ਡਿਗਰੀ, ਲੁਧਿਆਣਾ ਦਾ 38.8 ਡਿਗਰੀ, ਪਟਿਆਲਾ ਦਾ 37.3 ਡਿਗਰੀ, ਪਠਾਨਕੋਟ ਦਾ 35.3 ਡਿਗਰੀ, ਗੁਰਦਾਸਪੁਰ ਦਾ 34.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 34.9 ਡਿਗਰੀ, ਬਠਿੰਡਾ ਏਅਪੋਰਟ ਦਾ 43.2 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 40.5 ਡਿਗਰੀ, ਫਿਰੋਜ਼ਪੁਰ ਦਾ 36.4 ਡਿਗਰੀ, ਹੁਸ਼ਿਆਰਪੁਰ ਦਾ 35.5 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 36.5 ਡਿਗਰੀ, ਲੁਧਿਆਣਾ ਦਾ 36.3 ਡਿਗਰੀ, ਮੋਗਾ ਦਾ 38.6 ਡਿਗਰੀ, ਮੁਹਾਲੀ ਦਾ 35.4 ਡਿਗਰੀ, ਪਠਾਨਕੋਟ ਦਾ 34.8 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 32.7 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 36.4 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 39.9 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਪਠਾਨਕੋਟ ਵਿਚ 0.5, ਫਿਰੋਜ਼ਪੁਰ ਵਿਚ 1.5, ਹੁਸ਼ਿਆਰਪੁਰ ਵਿਚ 0.5 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ। ਦੂਜੇ ਪਾਸੇ ਸੂਬੇ ਵਿਚ ਬਠਿੰਡਾ ਸਭ ਤੋਂ ਗਰਮ ਰਿਹਾ। ਇੱਥੋਂ ਦਾ ਵੱਧ ਤੋਂ ਵੱਧ ਤਾਪਮਾਨ 44.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਡਾ. ਸੁਰਿੰਦਰਪਾਲ ਮੁਤਾਬਕ ਪੰਜਾਬ ਵਿਚ ਛੇਤੀ ਮੌਨਸੂਨ ਪਹੁੰਚ ਸਕਦਾ ਹੈ। ਇਸ ਵਿਚ ਦੋ ਤੋਂ ਤਿੰਨ ਦਿਨਾਂ ਦਾ ਸਮਾਂ ਲੱਗ ਸਕਦਾ ਹੈ। ਮੌਨਸੂਨ ਆਉਣ ਦੇ ਨਾਲ ਹੀ ਦੋ ਤੋਂ ਚਾਰ ਜੁਲਾਈ ਤੱਕ ਸੂਬੇ ਵਿਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

