ਪੰਜਾਬ ‘ਚ 20 ਜੂਨ ਨੂੰ ਹੋਵੇਗਾ ਯੋਗਾ ਅਭਿਆਸ, 5 ਹੋਰ ਸ਼ਹਿਰਾਂ ‘ਚ ਸ਼ੁਰੂ ਕੀਤੀਆਂ ਜਾਣਗੀਆਂ ਯੋਗਾ ਕਲਾਸਾਂ

Rajneet Kaur
1 Min Read

ਚੰਡੀਗੜ੍ਹ:  21 ਜੂਨ ਨੂੰ ਹੋਣ ਵਾਲੇ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਪ੍ਰੋਗਰਾਮ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੀ ‘ਆਪ’ ਸਰਕਾਰ  20 ਜੂਨ ਨੂੰ ਪੰਜਾਬ ਪੁਲਿਸ ਦੇ ਪੀਏਪੀ ਗਰਾਊਂਡ ਜਲੰਧਰ ‘ਚ ਯੋਗਾ ਦਿਵਸ ਮਨਾਏਗੀ। ਇਸ ਯੋਗਸ਼ਾਲਾ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ,  CM ਮਾਨ ਸਮੇਤ ਸਾਰੇ ਕੈਬਨਿਟ ਮੰਤਰੀ, MLA , ਸੰਸਦ ਅਤੇ ਹੋਰ ਪਾਰਟੀ ਦੇ ਸੀਨੀਅਰ ਨੇਤਾ ਯੋਗਾ ਕਰਨ ਲਈ ਜਲੰਧਰ ਪਹੁੰਚਣਗੇ।  ਇਸ ਪ੍ਰੋਗਰਾਮ ਵਿੱਚ 15000  ਲੋਕਾਂ ਨੂੰ ਯੋਗਾ ਅਭਿਆਸ ਕਰਵਾਉਣ ਦੀ ਯੋਜਨਾ ਹੈ।

ਦਸਣਯੋਗ ਹੈ ਕਿ ਪ੍ਰੋਗਰਾਮ ਵਿੱਚ  20 ਜੂਨ ਤੋਂ ਜਲੰਧਰ ਸ਼ਹਿਰ, ਮੋਹਾਲੀ, ਹੁਸ਼ਿਆਰਪੁਰ, ਬਠਿੰਡਾ, ਸੰਗਰੂਰ ਸਮੇਤ 5 ਹੋਰ ਸ਼ਹਿਰਾਂ ਵਿੱਚ ਯੋਗਾ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ। ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦੇ ਅਧੀਨ ਮੁੱਖ ਮੰਤਰੀ ਯੋਗਸ਼ਾਲਾ ਲਈ, ਰਾਜ ਸਰਕਾਰ ਨੇ ਵਿਸ਼ੇਸ਼ ਤੌਰ ‘ਤੇ ਕਮਲੇਸ਼ ਕੁਮਾਰ ਮਿਸ਼ਰਾ ਅਤੇ ਅਮਰੇਸ਼ ਝਾਅ ਨੂੰ ਸਬੰਧਿਤ ਪ੍ਰੋਗਰਾਮ ਲਈ ਯੋਗ ਸਲਾਹਕਾਰ ਵਜੋਂ ਨਿਯੁਕਤ ਕੀਤਾ ਹੈ।CM ਮਾਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸਿੱਖਿਅਤ ਯੋਗ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਤੇ ਹੋਰ ਜਨਤਕ ਥਾਵਾਂ ਉਤੇ ਲੋਕਾਂ ਨੂੰ ਮੁਫ਼ਤ ਵਿੱਚ ਯੋਗ ਸਿਖਲਾਈ ਦੇਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment