ਯੋਗੀ ਆਦਿੱਤਿਆਨਾਥ ਤੇ ਅਖਿਲੇਸ਼ ਸਣੇ ਇੱਕ ਹੋਰ ਮੰਤਰੀ ਨੂੰ ਹੋਇਆ ਕੋਰੋਨਾ

TeamGlobalPunjab
2 Min Read

ਨਵੀਂ ਦਿੱਲੀ: ਦੇਸ਼ ਅੰਦਰ ਕੋਰੋਨਾ ਦੀ ਦੂਜੀ ਲਹਿਰ ਨੇ ਕਹਿਰ ਮਚਾਇਆ ਹੋਇਆ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ।

ਇਸ ਦੀ ਜਾਣਕਾਰੀ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਟਵੀਟ ਕਰ ਕੇ ਦਿੱਤੀ ਹੈ। ਉਨ੍ਹਾਂ ਟਵੀਟ ’ਚ ਕਿਹਾ, ‘ਸ਼ੁਰੂਆਤੀ ਲੱਛਣ ਦਿਖਣ ’ਤੇ ਮੈਂ ਕੋਵਿਡ ਦੀ ਜਾਂਚ ਕਰਵਾਈ ਅਤੇ ਮੇਰੀ ਰਿਪੋਰਟ ਪਾਜ਼ਿਟਿਵ ਆਈ ਹੈ। ਮੈਂ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ ਅਤੇ ਡਾਕਟਰਾਂ ਦੀ ਸਲਾਹ ਦਾ ਪੂਰੀ ਤਰ੍ਹਾਂ ਪਾਲਣ ਕਰ ਰਿਹਾ ਹਾਂ।’ ਇਸੇ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਦੇ ਇਕ ਮੰਤਰੀ ਆਸ਼ੂਤੋਸ਼ ਟੰਡਨ ਦੀ ਕਰੋਨਾ ਰਿਪੋਰਟ ਵੀ ਪਾਜ਼ਿਟਿਵ ਆਈ ਹੈ।

ਇਸ ਤੋਂ ਮੁਖੀ ਅਖਿਲੇਸ਼ ਯਾਦਵ ਨੂੰ ਵੀ ਕੋਰੋਨਾ ਹੋ ਗਿਆ ਹੈ। ਅਖਿਲੇਸ਼ ਨੇ ਵੀ ਟਵੀਟ ਕਰਕੇ ਦੱਸਿਆ ਕਿ, ‘ਹੁਣੇ-ਹੁਣੇ ਮੇਰੀ ਕਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ।’ ਉਨ੍ਹਾਂ ਆਪਣੇ ਸੰਪਰਕ ’ਚ ਆਉਣ ਵਾਲੇ ਸਾਰੇ ਲੋਕਾਂ ਨੂੰ ਆਪਣਾ ਕੋਰੋਨਾ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਸਰਕਾਰ ਦੇ ਇਕ ਹੋਰ ਕੇਂਦਰੀ ਮੰਤਰੀ ਆਸ਼ੂਤੋਸ਼ ਟੰਡਨ ਨੂੰ ਵੀ ਕਰੋਨਾ ਹੋ ਗਿਆ ਹੈ।

Share this Article
Leave a comment