ਗਰੀਬ ਧੀਆਂ ਦੇ ਵਿਆਹ ਲਈ 51 ਹਜਾਰ ਰੁਪਏ ਦੀ ਵਿੱਤੀ ਸਹਾਇਤਾ ਦਵੇਗੀ ਯੋਗੀ ਸਰਕਾਰ

Rajneet Kaur
2 Min Read

ਨਿਊਜ਼ ਡੈਸਕ: ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਵਲੋਂ ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ‘ਮੁੱਖ ਮੰਤਰੀ ਸਮੂਹਿਕ ਵਿਆਹ ਯੋਜਨਾ’ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਦੇ ਤਹਿਤ ਵਿਆਹ ਦੀ ਉਮਰ ਦੇ ਲੜਕੇ ਅਤੇ ਲੜਕੀਆਂ ਨੂੰ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਹਾਲਾਂਕਿ ਇਸ ਦੇ ਲਈ ਵਿਆਹ ਤੋਂ ਪਹਿਲਾਂ ਰਜਿਸਟ੍ਰੇਸ਼ਨ ਕਰਵਾਉਣੀ ਹੋਵੇਗੀ। ਪਹਿਲਾਂ ਵਿੱਤੀ ਸਹਾਇਤਾ ਰਾਸ਼ੀ 35 ਹਜ਼ਾਰ ਸੀ, ਜੋ ਹੁਣ ਵਧਾ ਕੇ 51 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਇਸ ਯੋਜਨਾ ਦਾ ਮਕਸਦ ਗਰੀਬਾਂ ਦੀਆਂ ਧੀਆਂ ਦਾ ਵਿਆਹ ਕਰਨਾ ਹੈ।

ਯੋਜਨਾ ਦੀ ਖਾਸ ਗੱਲ ਇਹ ਹੈ ਕਿ ਇਸ ਯੋਜਨਾ ਦਾ ਲਾਭ ਉਨ੍ਹਾਂ ਵਿਧਵਾ ਔਰਤਾਂ ਨੂੰ ਵੀ ਮਿਲੇਗਾ, ਜਿਨ੍ਹਾਂ ਨੇ ਦੁਬਾਰਾ ਵਿਆਹ ਕਰਵਾਉਣਾ ਹੈ। ਸਰਕਾਰ 35 ਹਜ਼ਾਰ ਰੁਪਏ ਬੇਟੀ ਦੇ ਬੈਂਕ ਖਾਤੇ ‘ਚ ਟਰਾਂਸਫਰ ਕਰਦੀ ਹੈ। ਇਸ ਦੇ ਨਾਲ ਹੀ 10 ਹਜ਼ਾਰ ਰੁਪਏ ਘਰੇਲੂ ਖਰਚੇ ਅਤੇ 6 ਹਜ਼ਾਰ ਰੁਪਏ ਬਿਜਲੀ, ਪਾਣੀ ਅਤੇ ਟੈਂਟਾਂ ਦੇ ਪ੍ਰਬੰਧ ਲਈ ਦਿੱਤੇ ਜਾਂਦੇ ਹਨ। ਇਸ ਯੋਜਨਾ ਦਾ ਲਾਭ ਉਠਾਉਣ ਲਈ ਇਸ ਸਕੀਮ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਔਨਲਾਈਨ ਆਰਜ਼ੀ ਪੱਤਰ ਭਰੇ ਜਾਣਗੇ।

ਕਿਸ ਨੂੰ ਮਿਲੇਗਾ ਇਸ ਯੋਜਨਾ ਦਾ ਲਾਭ?

ਇਸ ਯੋਜਨਾ ਦਾ ਲਾਭ ਸਿਰਫ ਗਰੀਬ ਰੇਖਾ ਤੋਂ ਹੇਠਾਂ ਰਹਿਣ ਵਾਲਿਆਂ ਲੋਕਾਂ ਨੂੰ ਹੀ ਮਿਲੇਗਾ। ਇਸ ਤੋਂ ਇਲਾਵਾ ਬੀ. ਪੀ.ਐਲ. ਕਾਰਡ ਧਾਰਕਾਂ ਨੂੰ ਵੀ ਇਸ ਸਕੀਮ ਤੋਂ ਲਾਭ ਮਿਲੇਗਾ। ਬਿਨੈਕਾਰ ਯੂਪੀ ਦੀ ਨਿਵਾਸੀ ਹੋਣੀ ਚਾਹੀਦੀ ਹੈ। ਬਿਨੈਕਾਰ ਦਾ ਬੈਂਕ ਖਾਤਾ ਆਧਾਰ ਨਾਲ ਲਿੰਕ ਹੋਣਾ ਚਾਹੀਦਾ ਹੈ। ਬੇਸਹਾਰਾ, ਗਰੀਬ, ਤਲਾਕਸ਼ੁਦਾ ਅਤੇ ਵਿਧਵਾ ਔਰਤਾਂ ਵੀ ਇਸ ਦਾ ਲਾਭ ਲੈ ਸਕਦੀਆਂ ਹਨ। ਬਿਨੈਕਾਰ ਦੀ ਉਮਰ 18 ਸਾਲ ਤੋਂ ਵੱਧ ਅਤੇ ਲੜਕੇ ਦੀ ਉਮਰ 21 ਸਾਲ ਤੋਂ ਵੱਧ ਹੋਣੀ ਚਾਹੀਦੀ ਹੈ। ਇਸ ਦੇ ਇਲਾਵਾ ਸਮੂਹਿਕ ਵਿਆਹ ਗ੍ਰਾਂਟ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਕੋਲ ਵੋਟਰ ਆਈਡੀ ਕਾਰਡ, ਆਧਾਰ ਕਾਰਡ, ਆਮਦਨ ਸਰਟੀਫਿਕੇਟ, ਉਮਰ ਦਾ ਸਬੂਤ, ਰਿਹਾਇਸ਼ੀ ਸਰਟੀਫਿਕੇਟ, ਬੀ.ਪੀ.ਐਲ ਕਾਰਡ, ਬੈਂਕ ਵੇਰਵੇ, ਲਾੜਾ-ਲਾੜੀ ਦੀ ਪਾਸਪੋਰਟ ਸਾਈਜ਼ ਫੋਟੋ ਅਤੇ ਮੋਬਾਈਲ ਨੰਬਰ ਹੋਣਾ ਜ਼ਰੂਰੀ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment